ਪੰਜਾਬ ਪੁਲਿਸ ਵੱਲੋਂ 9.925 Kg ਹੈਰੋਇਨ ਤੇ 2 ਵਿਦੇਸ਼ੀ ਪਿਸਤੌਲਾਂ ਸਣੇ ਚਾਰ ਕਾਬੂ 

ਚੰਡੀਗੜ੍ਹ ਪੰਜਾਬ

ਹੁਸ਼ਿਆਰਪੁਰ, 20 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਜੁੜੇ ਇੱਕ ਅੰਤਰ-ਰਾਜੀ/ਵਿਦੇਸ਼ੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਇਸ ਮਾਮਲੇ ਸਬੰਧੀ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।