ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ 21 ਅਪਰੈਲ ਨੂੰ ਮਨਾਇਆ ਜਾਵੇਗਾ

ਪੰਜਾਬ


ਮੋਹਾਲੀ 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਆਉਣ ਵਾਲੀ 21 ਅਪਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਦੇ ਬੁਲਾਰ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਭਾਈ ਪ੍ਰੇਮ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਗੁਰਮੀਤ ਸਿੰਘ ਜੀ ਦਮਦਮੀ ਟਕਸਾਲ ਵਾਲੇ, ਭਾਈ ਗੁਰਵੰਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਵਾਲੇ, ਭਾਈ ਮਨਜੋਤ ਸਿੰਘ ਜੀ ਪਟਿਆਲੇ ਵਾਲੇ, ਭਾਈ ਨਿਰਭੈ ਸਿੰਘ ਜੀ ਜਵੱਦੀ ਟਕਸਾਲ, ਬੀਬੀ ਬਲਜਿੰਦਰ ਕੌਰ ਜੀ ਲੁਧਿਆਣੇ ਵਾਲੇ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।