ਮੋਰਿੰਡਾ,21 ਅਪ੍ਰੈਲ, ਬੋਲੇ ਪੰਜਾਬ ਬਿਊਰੋ;
ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਮੋਰਿੰਡਾ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਮੰਤਰੀ ਸਮੇਤ ਦਿੱਲੀ ਅਤੇ ਯੂਪੀ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਚਲਾਕੀ ਤੇ ਜਨਰਲ ਸਕੱਤਰ ਰੁਪਿੰਦਰ ਸਿੰਘ ਬਬਨਾੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਤੇ ਯੂਪੀ ਦੇ ਦੀਆਂ ਸਰਕਾਰਾਂ ਵੱਲੋਂ ਫੈਕਟਰੀ ਮਜ਼ਦੂਰ, ਜੋ ਆਪਣੀਆਂ ਉਜਰਤਾਂ ਵਿੱਚ ਵਾਧੇ ਕਰਨ, ਅੱਠ ਘੰਟੇ ਦੀ ਦਿਹਾੜੀ ਦਾ ਨਿਯਮ ਲਾਗੂ ਕਰਨ ਅਤੇ 30 ਹਜਾਰ ਰੁ ਮਾਸਿਕ ਤਨਖਾਹ ਲਾਗੂ ਕਰਨ ਆਦਿ ਮੰਗਾਂ ਲਈ ਸੰਘਰਸ਼ ਕਰ ਰਹੇ ਸਨ। ਇਹਨਾਂ ਸਰਕਾਰਾਂ ਨੇ ਮਜ਼ਦੂਰਾਂ ਦੀਆਂ ਮੰਗਾਂ ਮਸਲਿਆਂ ਤੇ ਗੱਲਬਾਤ ਕਰਨ ਦੀ ਬਜਾਏ ਸਗੋਂ ਵੈਹਸ਼ੀ ਢੰਗ ਨਾਲ। ਲਾਠੀਚਾਰਜ ਕਰਕੇ ਸੈਂਕੜੇ ਮਜ਼ਦੂਰਾਂ ਨੂੰ ਜੇਲਾਂ ਵਿੱਚ ਸੁੱਟ ਦਿੱਤਾ ਗਿਆ। ਜਿਸ ਦੇ ਵਿਰੋਧ ਵਿੱਚ ਅਤੇ ਇਹਨਾਂ ਸੰਘਰਸ਼ਸ਼ੀਲ ਮਜ਼ਦੂਰਾਂ ਦੀ ਹਮਾਇਤ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਹਨਾਂ ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਦੇ ਸਮੁੱਚੇ ਫੈਕਟਰੀ ਸਮੇਤ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀਆਂ ਗੁਜ਼ਾਰੇ ਜੋਗੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ,ਲੇਬਰ ਵੈਲਫੇਅਰ ਬੋਰਡਾਂ ਨੂੰ ਮਜਬੂਤ ਕਰਦੇ ਹੋਏ। ਇਹਨਾਂ ਵਿੱਚ ਮਜ਼ਦੂਰਾਂ ਦੀ ਨੁਮਾਇੰਦਗੀ ਦਿੱਤੀ ਜਾਵੇ। ਮਜ਼ਦੂਰਾਂ ਨੂੰ ਘੱਟੋ ਘੱਟ 30 ਹਜਾਰ ਰੁਪਏ ਮਾਸਿਕ ਉਜਰਤ ਤਹਿ ਕੀਤੀ ਜਾਵੇ ਹਰੇਕ ਮਜ਼ਦੂਰ ਨੂੰ ਘੱਟੋ ਘੱਟ 10 ਹਜਾਰ ਰੁ ਪੈਨਸ਼ਨ, ਫਰੀ ਮੈਡੀਕਲ ਤੇ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ ਇਹਨਾਂ ਸਮੁੱਚੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਹੱਕੀ ਮੰਗਾਂ ਲਈ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸੰਘਰਸ਼ਾਂ ਦੇ ਅਹਿਦ ਕਰਨ ਤਾਂ ਜੋ ਮਜ਼ਦੂਰਾਂ ਦੀ ਜ਼ਿੰਦਗੀ ਵਧੀਆ ਬਣ ਸਕੇ ।ਇਸ ਮੌਕੇ ਪ੍ਰਕਾਸ਼ ਸਿੰਘ ਫੌਜੀ, ਸਤਵੀਰ ਸਿੰਘ, ਮਨਜੀਤ ਸਿੰਘ,ਨਿਰਮਲ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।












