ਪੁਰਾਣੇ ਸ਼ਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਕਨਵੈਨਸ਼ਨ ਦੌਰਾਨ ਅੱਗਲੇ ਸੰਘਰਸ਼ ਦਾ ਐਲਾਨ

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ ‘ਚਿਤਾਵਨੀ ਪੱਤਰ’ ਭੇਜਿਆ
ਲੁਧਿਆਣਾ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ}
ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖਿਲਾਫ਼ ਅਗਲੇ ਪੜਾਅ ਦਾ ਸੰਘਰਸ਼ ਉਲੀਕਣ ਲਈ ਪੁਰਾਣੇ- ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਕੀਤੀ ਗਈ ਕਨਵੈਨਸ਼ਨ। ਇਸ ਕਨਵੈਨਸ਼ਨ ਦੀ ਪ੍ਰਧਾਨਗੀ ਰਮਨਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਮਲੌਦ,ਗੁਰਦੀਪ ਸਿੰਘ ਬਾਸੀ,ਜਸਵਿੰਦਰ ਸਿੰਘ ਐਤੀਆਣਾ,ਸੁਰਿੰਦਰਪਾਲ ਸਿੰਘ ਮਲਟੀਪਰਪਜ ਹੈਲਥ ਵਰਕਰ, ਦੀਪਕ ਕੁਮਾਰ, ਵੀਰਪਾਲ ਕੌਰ ਨੇ ਕੀਤੀ। ਇਸ ਮੌਕੇ 15 ਫਰਵਰੀ 2026 ਨੂੰ ਸੰਗਰੂਰ ਵਿਖੇ ਹੋਈ ਸੂਬਾਈ ਰੈਲੀ ਤੋਂ ਬਾਅਦ 5 ਮਾਰਚ ਨੂੰ ਜੋਇੰਟ ਸਕੱਤਰ ਟੂ ਮੁੱਖ ਮੰਤਰੀ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਮਿਲੇ ਵਾਅਦੇ ਵਫ਼ਾ ਨਾ ਹੋਣ ਅਤੇ ਬਾਕੀ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ‘ਪੁਰਾਣੀ ਪੈਨਸ਼ਨ ਬਹਾਲ ਕਰਨ ‘ਚ ਕਾਹਲੀ ਨਾ ਦਿਖਾਉਣ’ ਦੇ ਦਿੱਤੇ ਬਿਆਨ ਰਾਹੀਂ 4 ਸਾਲ ਪਹਿਲਾਂ ਆਪਣੀ ਹੀ ਸਰਕਾਰ ਦੇ ਕਾਗਜ਼ੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਨੰਗੇ ਚਿੱਟੇ ਰੂਪ ਵਿੱਚ ਮੁਨਕਰ ਹੋਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਵਾਨੀ ਵੀ ਦਿੱਤੀ।ਮੋਰਚੇ ਦੇ ਆਗੂਆਂ, ਅਰਮਿੰਦਰ ਸਿੰਘ, ਵੀਰਪਾਲ ਕੌਰ,ਬਲਜਿੰਦਰ ਸਿੰਘ,ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ + 15% ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, ਡਾ. ਸੌਰਵ ਸ਼ਰਮਾ ਤੇ ਬਾਕੀ ਸਮਾਨ ਅਦਾਲਤੀ ਕੇਸਾਂ ਵਿੱਚ ਸੇਵਾ ਨਿਯਮਾਂ ਅਨੁਸਾਰ ਸਹੀ ਅਰਥਾਂ ‘ਚ ਪੰਜਾਬ ਤਨਖਾਹ ਸਕੇਲ ਲਾਗੂ ਕਰਵਾਉਣ, ਸਮੱਗਰ ਸਿੱਖਿਆ ਅਭਿਆਨ ਤੋਂ ਸਿੱਖਿਆ ਵਿਭਾਗ ਵਿੱਚ ਤਨਖਾਹ ਕਟੌਤੀ ਕਰਦੇ ਹੋਏ ਨਵੇਂ ਸਕੇਲਾਂ ਵਿੱਚ ਰੈਗੂਲਰ ਕੀਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਸਾਲ 2018 ਤੋਂ ਬਣਦੀ ਰੈਗੂਲਰਾਈਜੇਸ਼ਨ ਅਨੁਸਾਰ ਪੰਜਾਬ ਤਨਖਾਹ ਸਕੇਲਾਂ ਦੇ ਸਾਰੇ ਲਾਭ ਬਹਾਲ ਕਰਨ, 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ (NPS) ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀਪੀ ਦਾ ਲਾਭ ਅਤੇ ਪੈਂਡਿੰਗ 16% ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਅਤੇ ਵਿੱਤੀ ਮੰਗਾਂ ਨਾ ਪੂਰੀਆਂ ਕਰਨ ਵਿਰੁੱਧ ‘ਚੇਤਾਵਨੀ ਪੱਤਰ’ ਦਿੱਤਾ ਗਿਆ।ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਪਹੁੰਚ ਕੇ 17 ਮਈ ਦੀ ਸੂਬਾਈ ਰੈਲੀ ਤੇ ਰੋਸ ਮਾਰਚ ਦਾ ਨੋਟਿਸ ਕੰਮ ਮੰਗ ਪੱਤਰ ਦੇਣ ਅਤੇ 17 ਮਈ ਦੀ ਚੰਡੀਗੜ੍ਹ ਰੈਲੀ ਵਿੱਚ ਲੁਧਿਆਣਾ ਜ਼ਿਲ੍ਹੇ ਵਲੋਂ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।ਇਸ ਮੌਕੇ ਰੁਪਿੰਦਰ ਪਾਲ ਸਿੰਘ ਗਿੱਲ,ਅਰਮਿੰਦਰ ਸਿੰਘ ਜੋਨੀ,ਸੁਖਵਿੰਦਰ ਸਿੰਘ ਲੀਲ੍ਹ, ਬਲਜਿੰਦਰ ਸਿੰਘ, ਰੋਹਿਤ ਕੰਬੋਜ, ਬਲਵੀਰ ਸਿੰਘ ਬਾਸੀ,ਰਜਿੰਦਰ ਕੁਮਾਰ , ਅਮਨਜੋਤ ਮਹਿਰਾ, ਸੁਖਪ੍ਰੀਤ ਸਿੰਘ ,ਮੁਖਤਿਆਰ ਸਿੰਘ, ਚੰਦਰਨਦੀਪ ਸਿੰਘ, ਰੁਪਿੰਦਰ ਕੌਰ,ਰਾਜਵੰਤ ਕੌਰ ਤੋਂ ਇਲਾਵਾ ਸੈਂਕੜੇ ਮੁਲਾਜ਼ਮ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।