ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ

ਹੈਲਥ ਪੰਜਾਬ

ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਐਸ.ਏ.ਐੱਸ ਨਗਰ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ l ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਮੂਹਕ ਯਤਨਾਂ ਨੂੰ ਤੇਜ਼ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਉੱਚ ਜੋਖਮ ਵਾਲੇ ਸਾਰੇ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾਣਗੀਆਂ l ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇl ਸ਼ਹਿਰੀ ਖੇਤਰਾਂ ਅਤੇ ਪ੍ਰਵਾਸੀ ਆਬਾਦੀ ਵਾਲੇ ਇਲਾਕਿਆਂ ਵਿੱਚ ਟੀਕਾਕਰਨ ਕਵਰੇਜ ਵਧਾਉਣ ਲਈ ਕੈਂਪ ਲਗਾਏ ਜਾਣਗੇ ਤਾਕਿ ਕੋਈ ਵੀ ਬੱਚਾ ਜਾਂ ਗਰਭਵਤੀ ਮਹਿਲਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਜਾਗਰੂਕਤਾ ਵਧਾਉਣ ਲਈ ਆਈ.ਈ.ਸੀ. ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਖਾਸ ਕਰਕੇ ਸ਼ਹਿਰੀ ਅਤੇ ਮਾਈਗ੍ਰੇਟਰੀ ਆਬਾਦੀ ਵਾਲੇ ਖੇਤਰਾਂ ਵਿੱਚ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ।

ਸਿਵਲ ਸਰਜਨ ਵਲੋਂ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।