ਪੰਜਾਬ ‘ਚ ਅੱਜ 15 ਮਿੰਟ ਲਈ ਹੋਵੇਗਾ Blackout, ਵੱਜਣਗੇ ਸਾਇਰਨ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਅੱਜ 24 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜੰਗ ਵਰਗੀਆਂ ਐਮਰਜੈਂਸੀ ਸਥਿਤੀਆਂ ਨੂੰ ਪਰਖਣ ਲਈ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਅਭਿਆਸ ਦੌਰਾਨ, ਸ਼ਾਮ 8:00 ਵਜੇ ਤੋਂ ਰਾਤ 8:15 ਵਜੇ ਤੱਕ 15 ਮਿੰਟ ਦਾ ਬਲੈਕਆਊਟ ਰੱਖਿਆ ਜਾਵੇਗਾ ਅਤੇ ਸਾਇਰਨ ਵੀ ਵਜਾਏ ਜਾਣਗੇ। ਇਹ ਅਭਿਆਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਜਾ ਰਿਹਾ ਹੈ।

ਇਸ ਅਭਿਆਸ ਸੰਬੰਧੀ ਤਿਆਰੀਆਂ ਸਾਰੇ ਜ਼ਿਲ੍ਹਿਆਂ ਵਿੱਚ ਪੂਰੀਆਂ ਕਰ ਲਈਆਂ ਗਈਆਂ ਹਨ। ਬਲੈਕਆਊਟ ਸਮੇਂ ਦੌਰਾਨ ਜਨਰੇਟਰਾਂ ਅਤੇ ਟਾਰਚਾਂ ਦੀ ਵਰਤੋਂ ‘ਤੇ ਪਾਬੰਦੀ ਹੋਵੇਗੀ। ਜਨਤਕ ਜਾਗਰੂਕਤਾ ਵਧਾਉਣ ਲਈ ਅਨਾਊਂਸਮੈਂਟ ਕੀਤੀ ਜਾਵੇਗੀ। ਸਰਕਾਰ ਨੇ ਜਨਤਾ ਨੂੰ ਇਸ ਅਭਿਆਸ ਦੌਰਾਨ ਨਾ ਘਬਰਾਉਣ ਅਤੇ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਵਿੱਚ ਪਿਛਲੇ ਸਾਲ ਮਈ ਵਿੱਚ ਵੀ ਇਸੇ ਤਰ੍ਹਾਂ ਦੀ ਮੌਕ ਡ੍ਰਿਲ ਕੀਤੀ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।