ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉੱਘੇ ਪੰਜਾਬੀ ਗਾਇਕ ਮਨਕੀਰਤ ਔਲਖ ਵੱਲੋਂ ਟਰੈਕਟਰ ਭੇਂਟ ਕੀਤਾ ਗਿਆ

ਪੰਜਾਬ

ਐੱਸ.ਏ.ਐੱਸ. ਨਗਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਉੱਘੇ ਪੰਜਾਬੀ ਗਾਇਕ ਮਨਕੀਰਤ ਅੋਲਖ ਵਲੋਂ ”ਸੋਨਾਲੀਕਾ DI ਟਾਈਗਰ 4×4” ਟਰੈਕਟਰ ਭੇਂਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਨਕੀਰਤ ਅੋਲਖ ਵਲੋਂ ਟਰੈਕਟਰ ਨਿਸ਼ਾਨ ਸਾਹਿਬ ਕੋਲ ਖੜਾ ਕਰਕੇ ਟਰੈਕਟਰ ਦੀ ਚਾਬੀ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿਖੇ ਦਿੱਤੀ ਗਈ। ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ। ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਕਾਗਜ਼ਾਂ ਦੇ ਮੁਤਾਬਕ ਟਰੈਕਟਰ ਦੀ ਕੀਮਤ 12 ਲੱਖ 94 ਹਜ਼ਾਰ ਰੁਪਏ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ ।
ਜ਼ਿਕਰਯੋਗ ਹੈ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜ਼ੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ ਟਰੈਕਟਰ, 2 ਸੋਨਾਲੀਕਾ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੈ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।
ਇਸ ਮੌਕੇ ਮਨਕੀਰਤ ਔਲਖ ਨੇ ਦੱਸਿਆ ਕਿ ਅੱਜ਼ ਉਹ ਜਿਸ ਮੁਕਾਮ ਤੇ ਹੈ ਉਹ ਮੁਕਾਮ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।