ਸੰਭਾਲਕੀ, ਨਾਨੂੰ ਮਾਜਰਾ ਅਤੇ ਹੋਰ ਇਲਾਕਿਆਂ ਦਾ ਪਹਿਲ ਦੇ ਅਧਾਰ ’ਤੇ ਸਰਬਪੱਖੀ ਵਿਕਾਸ ਕਰੇਗੀ ਭਾਜਪਾ :- ਹਰਦੇਵ ਸਿੰਘ ਉੱਭਾ

ਪੰਜਾਬ

ਕੂੜੇ ਦੇ ਢੇਰਾਂ ਤੋਂ ਮੁਕਤੀ ਦਿਖਾਏਗੀ ਭਾਜਪਾ

ਮੋਹਾਲੀ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਮੋਹਾਲੀ ਦੇ ਸਾਰੇ ਪਿੰਡਾਂ ਸਮੇਤ ਸੰਭਾਲਕੀ, ਨਾਨੂੰ ਮਾਜਰਾ ਅਤੇ ਹੋਰ ਇਲਾਕਿਆਂ ਦਾ ਪਹਿਲ ਦੇ ਅਧਾਰ ’ਤੇ ਸਰਬਪੱਖੀ ਵਿਕਾਸ ਕਰੇਗੀ।
ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਕੂੜੇ ਕਰਕਟ ਦੇ ਢੇਰਾਂ ਤੋਂ ਮੁਕਤ ਕਰਨਾ ਭਾਜਪਾ ਦੀ ਪ੍ਰਾਥਮਿਕਤਾ ਹੋਵੇਗੀ ਅਤੇ ਕਿਸੇ ਵੀ ਰਿਹਾਇਸ਼ੀ ਜਾਂ ਪਿੰਡੀ ਇਲਾਕੇ ਵਿੱਚ ਨਵਾਂ ਕੂੜਾ ਡੰਪਿੰਗ ਗਰਾਊਂਡ ਨਹੀਂ ਬਣਨ ਦਿੱਤਾ ਜਾਵੇਗਾ। ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਉੱਭਾ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਅਤੇ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਮੋਹਾਲੀ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮੋਹਾਲੀ ਨੂੰ ਦਿਵਾਇਆ ਜਾਵੇਗਾ ਅਤੇ ਇਲਾਕੇ ਵਿੱਚ ਬੁਨਿਆਦੀ ਢਾਂਚੇ, ਸੜਕਾਂ, ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਮੋਹਾਲੀ ਨੂੰ ਸੁੰਦਰ, ਸਾਫ਼ ਅਤੇ ਵਿਕਸਿਤ ਸ਼ਹਿਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।