ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਕੇਸ ਦਰਜ

ਪੰਜਾਬ

ਲੁਧਿਆਣਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਦੋਰਾਹਾ (ਲੁਧਿਆਣਾ) ਵਿੱਚ ਜਬਰੀ ਵਸੂਲੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ, ਉਸ ਦੇ ਭਰਾ ਜਗਪ੍ਰੀਤ ਸਿੰਘ, ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਸਮੇਤ ਬਦਨਾਮ ਗੈਂਗਸਟਰ ਡੌਨੀ ਬੱਲ ਅਤੇ ਚਾਰ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਦੋਰਾਹਾ ਦੇ ਦੋ ਕਾਰੋਬਾਰੀਆਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦੀ ਕੋਸ਼ਿਸ਼ ਕੀਤੀ। ਪਿਛਲੇ ਇੱਕ ਮਹੀਨੇ ਵਿੱਚ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਗਿਆ ਇਹ ਚੌਥਾ ਕੇਸ ਹੈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਦੋਰਾਹਾ ਵਾਸੀ ਸਿਮਰਨਜੀਤ ਆਸ਼ਟ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਗੈਂਗਸਟਰ ਡੌਨੀ ਬੱਲ ਨੇ ਉਸ ਨੂੰ ਵਟਸਐਪ ਕਾਲਾਂ ਅਤੇ ਵਾਇਸ ਮੈਸੇਜ ਰਾਹੀਂ ਧਮਕੀਆਂ ਦਿੱਤੀਆਂ। ਮੁਲਜ਼ਮਾਂ ਨੇ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ’ਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ। ਇਸ ਦੇ ਨਾਲ ਹੀ ਰੇਲਵੇ ਰੋਡ ਦੇ ਰਹਿਣ ਵਾਲੇ ਵਪਾਰੀ ਨਰਿੰਦਰ ਸਿੰਘ ਲੱਕੀ ਨੇ ਵੀ ਪੁਲਸ ਨੂੰ ਦੱਸਿਆ ਕਿ ਉਸ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਉਸ ਨੇ ਦੋਸ਼ ਲਾਇਆ ਕਿ 16 ਅਪਰੈਲ ਤੋਂ 20 ਅਪਰੈਲ ਦਰਮਿਆਨ ਉਸ ਨੂੰ ਵਾਰ-ਵਾਰ ਫੋਨ ਕਰਕੇ ਧਮਕੀਆਂ ਦਿੱਤੀਆਂ ਗਈਆਂ।

ਸ਼ਿਕਾਇਤਾਂ ਦੇ ਆਧਾਰ ‘ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308, 351 (2) ਅਤੇ 61 (2) ਦੇ ਤਹਿਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।