ਨਵੀਂ ਦਿੱਲੀ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਪਣੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ‘ਤੇ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਇਹ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਕੋਰੋਨਾ ਕਾਲ ਦੇ 18 ਮਹੀਨਿਆਂ ਦਾ ਹੈ, ਜਿਸ ਨੂੰ ਸਰਕਾਰ ਨੇ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਹੈ।
ਵਿੱਤ ਮੰਤਰਾਲੇ ਵੱਲੋਂ ਵੱਲੋਂ ਜਾਰੀ ਨਵੇਂ ਬਿਆਨ ਅਨੁਸਾਰ DA/DR ਦੇ ਰੁਕੇ ਹੋਏ ਬਕਾਏ ਦਾ ਭੁਗਤਾਨ ਸੰਭਵ ਨਹੀਂ ਹੈ। ਵਿੱਤ ਮੰਤਰਾਲੇ ਨੇ ਬਕਾਏ ਦਾ ਭੁਗਤਾਨ ਨਾ ਜਾਰੀ ਕਰਨ ਦਾ ਕਾਰਨ COVID-19 ਦੇ ਵਿੱਤੀ ਪ੍ਰਭਾਵ ਦੱਸੇ ਹਨ। ਮੰਤਰਾਲੇ ਨੇ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਕਿ ਉਸ ਸਮੇਂ ਮਹਾਂਮਾਰੀ ਕਾਰਨ ਦੇਸ਼ ਦੀ ਆਰਥਿਕਤਾ ‘ਤੇ ਗੰਭੀਰ ਅਸਰ ਪਿਆ ਸੀ। ਜਿਸ ਕਾਰਨ ਹੁਣ ਬਕਾਏ ਜਾਰੀ ਨਹੀਂ ਕੀਤੇ ਜਾ ਸਕਦੇ।
ਦੱਸ ਦਈਏ ਕਿ ਕਰਮਚਾਰੀ ਯੂਨੀਅਨਾਂ ਵੱਲੋਂ DA/DR ਦੇ ਰੁਕੇ ਹੋਏ ਬਕਾਏ ਲੈਣ ਲਈ ਲਗਾਤਾਰ 6 ਸਾਲਾਂ ਤੱਕ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਫੈਸਲੇ ਦਾ ਸਿੱਧਾ ਅਸਰ ਲੱਖਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ‘ਤੇ ਪਵੇਗਾ, ਜੋ ਇਨ੍ਹਾਂ ਬਕਾਇਆਂ ਦੇ ਭੁਗਤਾਨ ਦੀ ਉਡੀਕ ਕਰ ਰਹੇ ਸਨ।











