ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਕੇਂਦਰੀ ਪੰਚਾਇਤੀ ਰਾਜ, ਮੱਛੀ ਪਾਲਣ ਅਤੇ ਪਸ਼ੂ ਪਾਲਣ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਥਾਨਕ ਵਿਧਾਇਕ ਰਤਨੇਸ਼ ਕੁਸ਼ਵਾਹਾ ਵੀ ਮੌਜੂਦ ਸਨ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਇੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮਾਣਯੋਗ ਮੰਤਰੀ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਨੀਤੀਸ਼ ਕੁਮਾਰ ਦੀ ਤਰ੍ਹਾਂ ਸਮਰਾਟ ਚੌਧਰੀ ਨੂੰ ਵੀ ਬਲ ਅਤੇ ਹਿੰਮਤ ਬਖ਼ਸ਼ਣ ਤਾਂ ਜੋ ਉਹ ਬਿਹਾਰ ਦੇ ਵਿਕਾਸ ਲਈ ਕਾਰਜਸ਼ੀਲ ਰਹਿਣ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਰਾਜ ਮੰਤਰੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਵੀ ਖਾਸਾ ਗਿਆਨ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਨਿਕਲੀ ਜਾਗਰਤੀ ਯਾਤਰਾ ਵਿੱਚ ਵੀ ਮੰਤਰੀ ਨੇ ਭਰਪੂਰ ਸਹਿਯੋਗ ਦਿੱਤਾ ਸੀ ਅਤੇ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।