ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਰੇਲਵੇ ਲਾਈਨ ‘ਤੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਰਾਤ ਨੂੰ ਅੰਬਾਲਾ-ਅੰਮ੍ਰਿਤਸਰ ਰੇਲ ਕੋਰੀਡੋਰ ਲਾਈਨ ‘ਤੇ ਇੱਕ ਆਈਈਡੀ ਧਮਾਕਾ ਹੋਇਆ। ਇਹ ਘਟਨਾ ਰਾਜਪੁਰਾ-ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰਾਤ 8:30 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ‘ਤੇ, ਜੀਆਰਪੀ, ਆਰਪੀਐਫ, ਪੰਜਾਬ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਰਿਪੋਰਟਾਂ ਅਨੁਸਾਰ, ਰੇਲਵੇ ਲਾਈਨਾਂ ਦੀ ਸੁਰੱਖਿਆ ਸੰਬੰਧੀ ਧਮਕੀਆਂ ਕੁਝ ਸਮਾਂ ਪਹਿਲਾਂ ਹੀ ਮਿਲੀਆਂ ਸਨ। ਧਮਾਕੇ ਵਾਲੀ ਥਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਵੀ ਬਰਾਮਦ ਕੀਤੀ ਗਈ ਸੀ, ਜਿਸ ਦੇ ਚੀਥੜੇ ਉਡੇ ਹੋਏ ਹਨ। ਮ੍ਰਿਤਕ ਦੀ ਪਛਾਣ ਕਰਨ ਲਈ ਫਿਲਹਾਲ ਕੋਸ਼ਿਸ਼ਾਂ ਜਾਰੀ ਹਨ। ਸਥਾਨਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।












