ਪਾਕਿਸਤਾਨ ਵਲੋਂ ਅਫਗਾਨਿਸਤਾਨ ‘ਤੇ ਹਮਲਾ, 7 ਲੋਕਾਂ ਦੀ ਮੌਤ, 75 ਤੋਂ ਵੱਧ ਜ਼ਖਮੀ

ਸੰਸਾਰ

ਕਾਬੁਲ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਅਫਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲਿਆਂ ਵਿੱਚ ਘੱਟੋ-ਘੱਟ ਸੱਤ ਲੋਕ ਮਾਰੇ ਗਏ, ਜਦੋਂ ਕਿ 75 ਤੋਂ ਵੱਧ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ, ਬੱਚੇ ਅਤੇ ਆਮ ਨਾਗਰਿਕ ਸ਼ਾਮਲ ਹਨ।

ਬੀਬੀਸੀ ਦੇ ਅਨੁਸਾਰ, ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਅਸਦਾਬਾਦ ਵਿੱਚ ਘਰਾਂ ਦੇ ਨਾਲ-ਨਾਲ ਸਈਦ ਜਮਾਲੂਦੀਨ ਅਫਗਾਨੀ ਯੂਨੀਵਰਸਿਟੀ ਨੂੰ ਨਿਸ਼ਾਨਾ ਬਣਾਇਆ ਗਿਆ।

ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਹਮਦੁੱਲਾ ਫਿਤਰਤ ਨੇ ਦੋਸ਼ ਲਗਾਇਆ ਹੈ ਕਿ ਇਹ ਹਮਲੇ ਪਾਕਿਸਤਾਨ ਪਾਸਿਓਂ ਕੀਤੇ ਗਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।