ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਅੱਜ ਆਸਟ੍ਰੇਲੀਆ ਤੋਂ ਗਿਆਰਾਂ ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ , ਜਿਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਲੈਣ ਲਈ ਦਿੱਲੀ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਸੂਚੀ ਅਨੁਸਾਰ, ਉਨ੍ਹਾਂ ਦਾ ਗ੍ਰਹਿ ਰਾਜ “ਪੰਜਾਬ” ਵਜੋਂ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪੋਰਟ ਵਿਅਕਤੀਆਂ ਦੀ ਕੁੱਲ ਗਿਣਤੀ 15 ਹੈ, ਜਿਨ੍ਹਾਂ ਵਿੱਚ ਤੇਲੰਗਾਨਾ ਦੇ ਦੋ, ਹਰਿਆਣਾ ਦਾ ਇੱਕ ਅਤੇ ਉੱਤਰਾਖੰਡ ਦੇ ਦੋ ਵਸਨੀਕ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਆਉਣ ‘ਤੇ, ਪੂਰੀ ਜਾਂਚ ਕੀਤੀ ਜਾਵੇਗੀ।












