ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਪੁੱਤਰ ਦਾ ਦੇਹਾਂਤ, ਸਸਕਾਰ ਅੱਜ 

ਚੰਡੀਗੜ੍ਹ ਪੰਜਾਬ

ਲੁਧਿਆਣਾ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਸੰਗੀਤ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਦੇ ਪਰਿਵਾਰ ਵਿੱਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ।

ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੋਤ ਸਿੰਘ ਦਾ ਅੰਤਿਮ ਸਸਕਾਰ ਅੱਜ ਬੁੱਧਵਾਰ ਸਵੇਰੇ 10:30 ਵਜੇ ਪਿੰਡ ਦੇਤਵਾਲ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਇਸ ਦੁਖਦਾਈ ਵੇਲੇ ਵਿੱਚ ਸੰਗੀਤ ਅਤੇ ਸਾਹਿਤਕ ਜਗਤ ਨਾਲ ਜੁੜੀਆਂ ਕਈ ਮਸ਼ਹੂਰ ਹਸਤੀਆਂ ਵੱਲੋਂ ਪਾਲੀ ਦੇਤਵਾਲੀਆ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਵੀ ਸ਼ੋਕ ਸੰਦੇਸ਼ਾਂ ਦੀ ਲਹਿਰ ਜਾਰੀ ਹੈ, ਜਿੱਥੇ ਲੋਕ ਮਨਜੋਤ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।