ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਸਤੇ ਹੋਏ ਦੋ ਪਰਚੇ ਦਰਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ;

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਕਾਨੂੰਨੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਉਨ੍ਹਾਂ ਵਿਰੁੱਧ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਕਿਹੜਿਆਂ ਥਾਣਿਆਂ ‘ਚ ਦਰਜ ਹੋਏ ਹਨ ਇਸ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਪੁਲਿਸ ਸੰਦੀਪ ਪਾਠਕ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋ ਪਰਚੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦਰਜ ਕੀਤੇ ਗਏ ਹਨ। ਪਰ ਮਾਮਲਾ ਕੀ ਹੈ ਇਹ FIR ਸ੍ਹਾਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।