ਹੁਸ਼ਿਆਰਪੁਰ, 3 ਮਈ ,ਬੋਲੇ ਪੰਜਾਬ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਇੱਕ ਪਿੰਡ ਦਾ ਦੌਰਾ ਕਰਨਗੇ। ਮਿਲ ਰਹੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਇਲਾਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੌਕੇ ਉਨ੍ਹਾਂ ਵੱਲੋਂ ਕੁਝ ਨਵੀਆਂ ਯੋਜਨਾਵਾਂ ਜਾਂ ਪ੍ਰੋਜੈਕਟਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਉੱਥੇ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲੈ ਗਏ ਹਨ।











