ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਊਰੋ;
ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਡਿਬੜੂਗਰ ਜੇਲ ਤੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ।ਇਸ ਦੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਵੱਲੋਂ ਦਿੱਤੀ ਗਈ। ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਨੇ ਅਗਲੀ ਸੁਣਵਾਈ ਲਈ 5 ਮਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।
ਦੱਸ ਦਈਏ ਕਿ ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਵਕੀਲ ਰਿਤੂ ਰਾਜ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਲਗਾਏ ਗਏ ਦੋਸ਼ ਬੇਬੁਨਿਆਦ ਹਨ ।
ਐਡਵੋਕੇਟ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਦਾਲਤ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ। ਉਨ੍ਹਾਂ ਸੰਕੇਤ ਦਿੱਤਾ ਕਿ 5 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਬਚਾਅ ਪੱਖ ਵੱਲੋਂ ਦੋਸ਼ਾਂ ਨੂੰ ਰੱਦ ਕਰਨ (Quashing) ਜਾਂ ਡਿਸਚਾਰਜ ਲਈ ਅਰਜ਼ੀ ਦਾਇਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਉਹ ਕਾਨੂੰਨੀ ਤੌਰ ‘ਤੇ ਮਜ਼ਬੂਤੀ ਨਾਲ ਚੁਣੌਤੀ ਦੇਣਗੇ। ਹੁਣ ਸਭ ਦੀਆਂ ਨਿਗਾਹਾਂ 5 ਮਈ ਦੀ ਤਾਰੀਖ਼ ‘ਤੇ ਟਿਕੀਆਂ ਹੋਈਆਂ ਹਨ












