ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਖੁਸ਼ੀ ‘ਚ ਹਰਦੇਵ ਸਿੰਘ ਉੱਭਾ ਦੇ ਦਫ਼ਤਰ ਵਿਖੇ ਮਨਾਇਆ ਗਿਆ ਜਸ਼ਨ

ਪੰਜਾਬ

ਹੁਣ ਪੰਜਾਬ ਵਿੱਚ ਵੀ ਖਿਲੇਗਾ ਕਮਲ:-

ਮੋਹਾਲੀ 4 ਮਈ ,ਬੋਲੇ ਪੰਜਾਬ ਬਿਊਰੋ;
ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਦੇ ਮੌਕੇ ‘ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਸਮਾਜ ਸੇਵਿਕਾ ਗੁਰਪ੍ਰੀਤ ਕੌਰ ਉੱਭਾ ਦੇ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਲੱਡੂ ਵੰਡ ਕੇ ਅਤੇ ਇੱਕ-ਦੂਜੇ ਨੂੰ ਵਧਾਈ ਦੇ ਕੇ ਜਸ਼ਨ ਮਨਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਅਤੇ ਪਾਰਟੀ ਦੇ ਮਿਹਨਤੀ ਤੇ ਵਫਾਦਾਰ ਵਰਕਰਾਂ ਦੀ ਮਿਹਨਤ ਸਦਕਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਜਿੱਤ ਦੇਸ਼ ਵਿੱਚ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿਤ ਦੀ ਰਾਜਨੀਤੀ ‘ਤੇ ਲੋਕਾਂ ਦੀ ਮੋਹਰ ਹੈ। ਭਾਜਪਾ ਹਮੇਸ਼ਾ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ” ਦੇ ਮੰਤਵ ਨਾਲ ਦੇਸ਼ ਦੀ ਸੇਵਾ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ।ਉਹਨਾ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਕਮਲ ਖਿਲੇਗਾ ਨਗਰ-ਨਿਗਮ ਨਗਰ ਪਾਲਿਕਾ ਨਗਰ ਪੰਚਾਇਤ ਤੇ 2027 ਦੀਆ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਤੇ ਸੰਭਾਲਕੀ, ਨਾਨੂੰ ਮਾਜਰਾ ਪਿੰਡ, ਵੇਵ ਅਸਟੇਟ ਸੈਕਟਰ 85,ਪ੍ਰੀਤ ਸਿਟੀ ਸੈਕਟਰ 86 ,ਸੈਕਟਰ 88 ਵਾਰਡ ਨੰਬਰ 41 ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ।
ਅੰਤ ਵਿੱਚ ਹਰਦੇਵ ਸਿੰਘ ਉੱਭਾ ਨੇ ਪਾਰਟੀ ਦੇ ਸਾਰੇ ਵਰਕਰਾ, ਸਮਰਥਕਾਂ ਅਤੇ ਦੇਸ਼ ਵਾਸੀਆਂ ਨੂੰ ਇਸ ਇਤਿਹਾਸਕ ਜਿੱਤ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਜਿੱਤ ਭਾਰਤ ਦੇ ਸੁਨਹਿਰੀ ਭਵਿੱਖ ਅਤੇ ਮਜ਼ਬੂਤ ਲੋਕਤੰਤਰ ਦਾ ਪ੍ਰਤੀਕ ਹੈ।ਇਸ ਮੌਕੇ ਤੇ ਭਾਜਪਾ ਦੇ ਮੀਤ ਪ੍ਰਧਾਨ ਮਨੋਜ ਸ਼ਰਮਾ,ਭਾਜਪਾ ਆਗੂ ਦੀਪਾ ਅਰੋੜਾ, ਭਾਜਪਾ ਮੰਡਲ 3 ਦੇ ਜਨਰਲ ਸਕੱਤਰ ਗੁਲਸ਼ਨ ਸੂਦ, ਭਾਜਪਾ ਓਬੀਸੀ ਮੋਰਚਾ ਸਰਕਲ ਦੇ ਪ੍ਰਧਾਨ ਰਿਤੇਸ਼ ਸੈਣੀ,ਕਿਰਨਪਾਲ ਬਁਗਾ, ਅਖਿਲੇਸ਼, ਜੋਗਿੰਦਰ ਭਾਟੀਆ, ਚਿਮਨ ਗੋਇਲ, ਉਂਕਾਰ ਅਹੂਜਾ,ਪਵਨ ਸਚਦੇਵਾ, ਗੁਰਪ੍ਰੀਤ ਕੌਰ ਉੱਭਾ, ਅਮਰਜੀਤ ਸਿੰਘ, ਗਿਆਨ ਭਾਟੀਆ ਜੀ, ਗੋਪਾਲ ਦਾਸ ਸਰਮਾ ਆਦਿ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।