ਸੁਪਰੀਮ ਕੋਰਟ ਕੌਲੇਜੀਅਮ ਵੱਲੋਂ Punjab ਤੇ ਹਰਿਆਣਾ ਹਾਈ ਕੋਰਟ ਲਈ 7 ਨਵੇਂ ਜੱਜਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਣ ਵਾਲੀ ਹੈ ਦੱਸ ਦਈਏ ਕਿ ਜੱਜਾਂ ਦੀ ਗਿਣਤੀ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਹਾਲ ਹੀ ‘ਚ ਹੋਈ ਮੀਟਿੰਗ ਵਿੱਚ 7 ​​ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੌਲੇਜੀਅਮ ਦੀ ਸਿਫ਼ਾਰਸ਼ ਅਨੁਸਾਰ ਜਿਨ੍ਹਾਂ ਵਕੀਲਾਂ ਨੂੰ ਜੱਜ ਬਣਾਉਣ ਦੀ ਮਨਜ਼ੂਰੀ ਮਿਲੀ ਹੈ, ਉਨ੍ਹਾਂ ਵਿੱਚ ਮੋਨਿਕਾ ਛਿੱਬਰ ਸ਼ਰਮਾ, ਹਰਮੀਤ ਸਿੰਘ ਦਿਓਲ, ਪੂਜਾ ਚੋਪੜਾ, ਸੁਨੀਸ਼ ਬਿੰਦਲਿਸ਼, ਨਵਦੀਪ ਸਿੰਘ, ਦਿਵਿਆ ਸ਼ਰਮਾ ਅਤੇ ਰਵਿੰਦਰ ਮਲਿਕ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨਾਂ ਲੰਬੇ ਸਮੇਂ ਤੋਂ ਨਿਆਂਇਕ ਨਿਯੁਕਤੀ ਪ੍ਰਕਿਰਿਆ ਦੇ ਵਿਚਾਰ ਅਧੀਨ ਸਨ।

ਕੌਲੇਜੀਅਮ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਨ੍ਹਾਂ ਦੀ ਨਿਯੁਕਤੀ ਦੀ ਫਾਈਲ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ। ਕੇਂਦਰ ਸਰਕਾਰ ਦੀ ਰਸਮੀ ਸਹਿਮਤੀ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਦੀ ਨਿਯੁਕਤੀ ਅਧਿਕਾਰਤ ਤੌਰ ‘ਤੇ ਲਾਗੂ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।