ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕੇ ਗਏ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਸੁਬਾਰਾਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਸਲ ਦੀ ਮੀਟਿੰਗ ਰੇਲਵੇ ਦੇ ਦਫਤਰ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਡਰਲ ਕੌਂਸਲ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪਿਛਲੇ ਕੀਤੇ ਐਕਸ਼ਨਾ ਦਾ ਰਿਵਊ ਕੀਤਾ ਗਿਆ ਜਿਸ ਸੂਬੇ ਅੰਦਰ ਵੱਖ ਵੱਖ ਸਥਾਨਾ ਤੇ ਮਨਾਏ ਮਈ ਦਿਵਸ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਉਪਰੰਤ ਜੱਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਆਗੂਆਂ ਵਲੋਂ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ, ਵਿਭਾਗੀ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਉਪਰੰਤ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਜਿਸ ਅਨੁਸਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਿਤੀ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਪ੍ਰਤੀਨਿੱਧ ਕਨਵੈਨਸ਼ਨ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਮਿਤੀ 27 ਮਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀ ਤਿਆਰੀ ਕੀਤੀ ਗਈ, ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਭਵਿੱਖ ਵਿੱਚ ਕੀਤੇ ਜਾ ਰਹੇ ਐਕਸ਼ਨਾਂ ਦੀ ਤਿਆਰੀ ਕੀਤੀ ਗਈ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਮਿਤੀ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ।ਜੱਥੇਬੰਦੀ ਦੇ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਪਿਛਲੇ ਰਹਿੰਦੇ ਬਕਾਇਆਂ ਅਤੇ ਕਲੰਡਰਾਂ ਦੀ ਬਕਾਇਆ ਰਾਸ਼ੀ ਜਮਾਂ ਕਰਵਾਉਣ ਦੀ ਬੇਨਤੀ ਕੀਤੀ। ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਵਲੋਂ ਧੰਨਵਾਦ ਕਰਦਿਆਂ ਇਹਨਾਂ ਐਕਸ਼ਨਾਂ ਨੂੰ ਕਾਮਯਾਬ ਕਰਨ ਲਈ ਮਿਤੀ 23-24 ਮਈ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦੀ ਹਿਦਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸੁਖਵਿੰਦਰ ਸਿੰਘ ਚਾਹਲ, ਲਖਵਿੰਦਰ ਖਾਨਪੁਰ, ਜਤਿੰਦਰ ਕੁਮਾਰ, ਅਮਨਦੀਪ ਸ਼ਰਮਾ, ਬਲਵਿੰਦਰ ਭੁੱਟੋ, ਗੁਰਵਿੰਦਰ ਸਿੰਘ ਸਸਕੌਰ, ਕੁਲਦੀਪ ਦੌੜਕਾ, ਸੁੱਚਾ ਸਿੰਘ ਟਰਪਈ, ਪ੍ਰਿਤਪਾਲ ਸਿੰਘ, ਮਨੋਹਰ ਲਾਲ ਸ਼ਰਮਾ, ਰਜੇਸ਼ ਕੁਮਾਰ ਅਮਲੋਹ, ਧਰਮਿੰਦਰ ਸਿੰਘ ਭੰਗੂ ਆਦਿ ਆਗੂ ਵੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।