ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ
ਫਤਿਹਗੜ੍ਹ ਸਾਹਿਬ, 6 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਚੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਬੈਂਕਾਂ ਵੱਲੋਂ ਅੱਜ ਤੱਕ ਨਹੀਂ ਪਾਈ ਗਈ, ਜਿਸ ਕਾਰਨ ਸਮੁੱਚੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੌਰਮੈਂਟ ਪੈਨਸ਼ਨਰ ਐਸੋਸ਼ੀਏਸ਼ਨ ਜਿਲਾ ਫਤਿਹਗੜ੍ਹ ਦੇ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਪ੍ਰੈਸ ਸਕੱਤਰ ਜਸਵਿੰਦਰ ਸਿੰਘ , ਟੈਕਨੀਕਲ ਐਂਡ ਮਕੈਨੀਕਲ ਯੂਨੀਅਨ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ,ਡੈਮੋਕਰੇਟ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਸੁਖਰਾਮ ਕਾਲੇਵਾਲ, ਸਿਹਤ ਵਿਭਾਗ ਦੇ ਆਗੂ ਰਣਦੀਪ ਸਿੰਘ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੀ ਪੈਨਸ਼ਨ ਸਬੰਧਤ ਵੱਖ ਵੱਖ ਬੈਂਕਾਂ ਵੱਲੋਂ ਅੱਜ ਤੱਕ ਨਹੀਂ ਪਾਈ ਗਈ ਜਿਸ ਕਾਰਨ ਮੁਲਾਜ਼ਮ ਬੈਂਕਾਂ ਵਿੱਚ ਵਾਰ-ਵਾਰ ਚੱਕਰ ਲਗਾ ਰਹੇ ਹਨ ।ਇਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵੱਲੋਂ ਸਬੰਧਿਤ ਬੈਂਕਾਂ ਨੂੰ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਰਾਂ ਨਹੀਂ ਪਾਈਆਂ ਗਈਆਂ, ਜਿਸ ਕਰਕੇ ਸੰਬੰਧਿਤ ਬੈਂਕਾਂ ਵੱਲੋਂ ਪੈਨਸ਼ਨਰਾਂ ਦੇ ਖਾਤੇਆ ਵਿੱਚ ਪੈਸੇ ਨਹੀਂ ਪਾਏ ਜਾ ਰਹੇ। ਇਹਨਾਂ ਦੱਸਿਆ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਆਪਣੀਆਂ ਪੈਨਸ਼ਨਾਂ ਤੇ ਕਰਜ਼ੇ ਲਏ ਹੋਏ ਹਨ ਉਹਨਾਂ ਦੀਆਂ ਕਿਸ਼ਤਾਂ ਟੁੱਟਣ ਕਾਰਨ ਜੁਰਮਾਨੇ ਭਰਨੇ ਪੈ ਸਕਦੇ ਹਨ, ਇੱਥੋਂ ਤੱਕ ਜਿਹਨਾਂ ਮੁਲਾਜ਼ਮਾਂ ਦੇ ਮੈਡੀਕਲ ਇਲਾਜ ਚੱਲ ਰਹੇ ਹਨ ਉਹ ਆਪਣੀਆਂ ਦਵਾਈਆਂ ਖਰੀਦਣ ਲਈ ਵੀ ਮੁਸ਼ਕਿਲ ਆ ਰਹੀ ਹੈ ਇਹਨਾਂ ਆਗੂਆਂ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਦਾ ਵਿੱਤ ਮੰਤਰੀ ਇਸ ਗੱਲ ਦੇ ਦਾਅਵੇ ਕਰ ਰਿਹਾ ਹੈ ਕਿ ਪੰਜਾਬ ਦਾ ਖਜ਼ਾਨਾ ਭਰਿਆ ਪਿਆ ਹੈ , ਪਰੰਤੂ ਪੈਨਸ਼ਨ ਧਾਰਕਾਂ ਦੇ ਖਾਤੇ ਖਾਲੀ ਪਏ ਹਨ ਇਹਨਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੈਨਸ਼ਨ ਧਾਰਕਾਂ ਦੇ ਖਾਤਿਆਂ ਵਿੱਚ ਪੈਨਸ਼ਨਾਂ ਤੁਰੰਤ ਪਈਆਂ ਜਾਣ ਨਹੀਂ ਮਜਬੂਰਨ ਪੈਨਸ਼ਨਰ ਸੰਘਰਸ਼ ਲਈ ਮਜਬੂਰ ਹੋਣਗੇ।












