ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ ,ਬੋਲੇ ਪੰਜਾਬ ਬਿਊਰੋ:

‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ “ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ” ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਸੀ.ਜੇ.ਐਮ-ਕਮ-ਸਕੱਤਰ ਸ੍ਰੀਮਤੀ ਮੇਘਾ ਧਾਲੀਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਸਹਿਮਤੀ-ਅਧਾਰਿਤ ਨਿਪਟਾਰੇ ਦੀਆਂ ਵਿਧੀਆਂ ਰਾਹੀਂ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਸੁਖਾਵੇਂ ਨਿਪਟਾਰੇ ਦੀ ਸਹੂਲਤ ਦੇਣ ਦਾ ਉਦੇਸ਼ ਰੱਖਦੀ ਹੈ। 

    ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਸਰੀਰਿਕ ਤੌਰ 'ਤੇ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ https://forms.gle/jqxefqF4BCWzukoP6 ਵਿੱਚ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਦਰਜ ਕਰਵਾ ਸਕਦੇ ਹਨ। 

ਇਸ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਦੇ ਸਕੱਤਰ ਵੱਲੋਂ ਸਾਰੇ ਵਕੀਲਾਂ ਅਤੇ ਧਿਰਾਂ ਨੂੰ ਇਸ ਪਹਿਲਕਦਮੀ ਤਹਿਤ ਵਿਵਾਦਾਂ ਦੇ ਪ੍ਰਭਾਵੀ ਨਿਪਟਾਰੇ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

    ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ (ਵਾਰ ਰੂਮ) ਇੰਚਾਰਜ - ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ 011-23112428, 011-23112528 'ਤੇ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।