ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਪਾਰਟੀ ਵਿੱਚ ਕੀਤਾ ਸਾਮਲ
ਮੋਹਾਲੀ, 8 ਮਈ ,ਬੋਲੇ ਪੰਜਾਬ ਬਿਊਰੋ;
ਮੋਹਾਲੀ ਦੇ ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਜਨਸੇਵੀ ਸੰਸਥਾਵਾਂ ਨਾਲ ਜੁੜੇ ਕਈ ਮਾਣਯੋਗ ਆਗੂਆਂ ਨੇ ਭਾਜਪਾ ਦੀਆਂ ਲੋਕਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰਦੇਵ ਸਿੰਘ ਉੱਭਾ ਸੂਬਾਈ ਪ੍ਰੈੱਸ ਸਕੱਤਰ ਬੀਜੇਪੀ ਪੰਜਾਬ ,ਸਰਕਲ ਪ੍ਰਧਾਨ ਜਸਮਿੰਦਰ ਸਿੰਘ, ਮਹਿਲਾ ਮੋਰਚਾ ਸਰਕਲ ਪ੍ਰਧਾਨ ਹਰਸ਼ਿਤਾ ਤੇ ਰਿਤੇਸ਼ ਸੈਣੀ ਦੀ ਪ੍ਰੇਰਣਾ ਸਦਕਾ ਭਾਜਪਾ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਸਨਮਾਨ ਸਹਿਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਸੇਵਾ ਦਾ ਮੌਕਾ ਦਿੱਤਾ ਜਾਵੇਗਾ।
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਰੁਣ ਵਾਸੁਦੇਵਾ, ਗੁਰਮੰਤ ਸਿੰਘ, ਲਵਿਸ਼ ਕਥੂਰੀਆ, ਵਿਵੇਕ ਪਾਂਧੀ, ਅਸ਼ੋਕ ਕੇ. ਸ਼ਰਮਾ, ਗੋਪਾਲ ਕ੍ਰਿਸ਼ਨ ਸ਼ਰਮਾ, ਸੁਭਾਸ਼ ਵਰਮਾ, ਪੰਡਿਤ ਮੋਹਨ ਲਾਲ ਜੋਸ਼ੀ, ਹਾਕਮ ਸਿੰਘ ਜਸਵਾਲ, ਇੰਦੂ ਵਰਮਾ ਅਤੇ ਅੰਜਲੀ ਸੂਦ ਸਮੇਤ ਹੋਰ ਵੱਡੀ ਸ਼ਾਮਲ ਹਨ।
ਇਸ ਮੌਕੇ ਜਸਮਿੰਦਰ ਸਿੰਘ ਸਰਕਲ ਪ੍ਰਧਾਨ ,ਮੀਤ ਪ੍ਰਧਾਨ ਮਨੋਜ ਸ਼ਰਮਾ,ਜਨਰਲ ਸਕੱਤਰ ਗੁਲਸ਼ਨ ਸੂਦ, ਪਵਨ ਸਚਦੇਵਾ , ਮਨਦੀਪਕੌਰ, ਦੀਪਾ ਅਰੌੜਾ, ਰਾਜ ਸੰਭਾਲਕੀ, ਓਬੀਸੀ ਮੋਰਚਾ ਪ੍ਰਧਾਨ ਰੀਤੇਸ਼ ਸੈਣੀ ਅਤੇ ਅਖਿਲੇਸ਼ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਮੂਲੀਅਤ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰੇਗੀ ਅਤੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਨਵੀਂ ਤਾਕਤ ਦੇਵੇਗੀ।ਉਹਨਾ ਕਿਹਾ ਕਿ ਪੰਜਾਬ ਦੀ ਜਨਤਾ ਨੇ ਹੁਣ ਮਨ ਬਣਾ ਲਿਆ ਹੈ ਕਿ ਇਸ ਵਾਰ ਭਾਜਪਾ ਨੂੰ ਮੌਕਾ ਦੇਣਾ ।












