ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ ਤਬਾਦਲੇ ਪੰਜਾਬ

ਚੰਡੀਗੜ੍ਹ 9 ਮਈ ,ਬੋਲੇ ਪੰਜਾਬ ਬਿਊਰੋ;

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।ਕਮਲ ਕਿਸ਼ੋਰ ਯਾਦਵ ਨੂੰ ਆਮ ਰਾਜ ਪ੍ਰਬੰਧ ਅਤੇ ਤਾਲਮੇਲ ਵਿਭਾਗ ਦੇ ਸਕੱਤਰ ਦੇ ਨਾਲ-ਨਾਲ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਮਿਤ ਤਲਵਾੜ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਅਤੇ ਡਰੱਗਜ਼ ਤੇ ਜਾਤੀ ਜਨਗਣਨਾ ਦਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਪਰਮਿੰਦਰ ਪਾਲ ਸਿੰਘ ਨੂੰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ।ਗੌਤਮ ਜੈਨ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਬਣਾਇਆ ਗਿਆ ਹੈ।ਜਸਬੀਰ ਸਿੰਘ (II): ਇਨ੍ਹਾਂ ਨੂੰ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਪੱਲਵੀ ਮਿਸ਼ਰਾ: 2023 ਬੈਚ ਦੀ IAS ਅਧਿਕਾਰੀ ਪੱਲਵੀ ਮਿਸ਼ਰਾ ਨੂੰ ਕਲਾਨੌਰ ਵਿੱਚ SDM ਨਿਯੁਕਤ ਕੀਤਾ ਗਿਆ ਹੈ।ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ 6 IAS ਅਤੇ 39 PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਸਨ। ਇਸ ਫੇਰਬਦਲ ਰਾਹੀਂ ਗ੍ਰਹਿ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਖੇਤੀਬਾੜੀ, ਟਰਾਂਸਪੋਰਟ ਅਤੇ ਮਾਲ ਵਿਭਾਗ ਸਮੇਤ ਕਈ ਅਹਿਮ ਮਹਿਕਮਿਆਂ ਵਿੱਚ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਸਨ। IAS ਅਧਿਕਾਰੀਆਂ ਵਿੱਚੋਂ ਨੀਲੀਮਾ ਨੂੰ ਗ੍ਰਹਿ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।