ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਅੱਜ ਦੂਸਰਾ ਦਿਨ ਵਿਚ

ਪੰਜਾਬ

ਮਾਨਸਾ ,11, ਮਈ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ);

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ ਕੀਤੀ ਗਈ। ਮੀਟਿੰਗ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਵਿਚਾਰ ਵਟਾਂਦਰਾ ਅਤੇ ਆਪਣੇ ਹੱਕਾਂ ਲਈ ਲੜਨ ਅਤੇ ਸੰਘਰਸ਼ ਕਰਨ ਦੇ ਲਈ ਵਰਕਰ ਸਾਥੀਆਂ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਆਗੂ ਸੱਤਪਾਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀਆਂ ਪੰਜਾਬ ਪੱਧਰੀ ਮੰਗਾਂ ਜਿਵੇਂ ਕਿ:- 1.ਮੌੜ ਮੰਡੀ ਦੇ ਪੰਦਰਾਂ ਆਊਟਸੋਰਸ ਕਾਮਿਆਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ ਜੀ । 2.ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਆਊਟਸੋਰਸ ਕਾਮਿਆਂ ਨੂੰ ਮਹਿਕਮੇ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ। 3. ਆਊਟਸੋਰਸ ਕਾਮਿਆਂ ਦੀ ਤਨਖਾਹ 1948 ਕਾਨੂੰਨ ਦੇ ਤਹਿਤ ਗੁਜ਼ਾਰੇ ਜੋਗੀ ਕੀਤੀ ਜਾਵੇ ਜੀ। 4. ਪੰਜਾਹ ਸਾਲ ਦੀ ਉਮਰ ਪੂਰੀ ਕਰ ਚੁੱਕੇ ਆਊਟਸੋਰਸ ਕਾਮਿਆਂ ਦੀ ਨੌਕਰੀ ਕਰਨ ਦੀ ਉਮਰ 65 ਸਾਲ ਕੀਤੀ ਜਾਵੇ ਜੀ। ਇਨ੍ਹਾਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਤੇ ਪਰਚੇ ਕਰਕੇ ਉਨਾਂ ਨੂੰ ਜੇਲ੍ਹ ਵਿੱਚ ਸੁੱਟ ਰਹੀ ਹੈ ਅਤੇ ਪੰਜਾਬ ਦੇ ਗਰੀਬ ਮੁਲਾਜ਼ਮਾਂ ਨੂੰ ਰੁਜ਼ਗਾਰ ਵਿਹੂਣੇ ਕਰ ਰਹੀ ਹੈ ਇਸ ਤਰ੍ਹਾਂ ਦਾ ਹੀ ਵਤੀਰਾ ਸਾਡੇ ਮੌੜ ਮੰਡੀ ਦੇ ਪੰਦਰਾਂ ਵਰਕਰਾਂ ਦੇ ਨਾਲ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ ਅੱਜ ਅੱਠ ਮਹੀਨੇ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਵਰਕਰਾਂ ਨੂੰ ਨੌਕਰੀ ਤੇ ਬਹਾਲ ਨਹੀਂ ਕੀਤਾ ਗਿਆ ਅਤੇ ਨਾ ਕਿਸੇ ਪੰਜਾਬ ਪੱਧਰੀ ਮੰਗਾਂ ਮਸਲਿਆਂ ਦਾ ਹੱਲ ਕੀਤਾ ਗਿਆ ਗਿਆ ਇਸ ਦੇ ਰੋਸ ਵਜੋਂ ਹੀ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਆਊਟਸੋਰਸ ਵਰਕਰਜ ਯੂਨੀਅਨ ਵੱਲੋਂ ਫ਼ੈਸਲਾ ਲਿਆ ਗਿਆ ਕਿ ਕਿ ਵਾਟਰ ਸਪਲਾਈ ਤੇ ਸੀਵਰੇਜ ਕਾਮੇਂ 10 ਮ‌ਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾ ਰਹੇ ਹਨ ਉਧਰ 6 ਮ‌ਈ ਤੋਂ ਪੰਜਾਬ ਦੀਆਂ ਨਗਰ ਕੌਂਸਲ ਕਮੇਟੀਆਂ ਦੇ ਸਫਾਈ ਸੇਵਕਾਂ ਦੀ ਹੜਤਾਲ ਵੀ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀ ਤੇ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਪਰੋਕਤ ਮੰਗਾਂ ਮਸਲਿਆਂ ਦਾ ਸਰਕਾਰ ਵੱਲੋਂ ਹੱਲ ਨਹੀਂ ਕੀਤਾ ਜਾਂਦਾ। ਇਸ ਮੌਕੇ ਪੰਜਾਬ ਆਗੂ ਜਗਵੀਰ ਸਿੰਘ , ਗੋਗੀ ਭੀਖੀ, ਸੁਖਜੀਵਨ ਸਿੰਘ ਸਰਦੂਲਗੜ੍ਹ,ਗੁਲਾਬ ਸਿੰਘ ਬਰੇਟਾ, ਕਲਵਿੰਦਰ ਸਿੰਘ,ਗਾਂਧੀ ਸਰਦੂਲਗੜ੍ਹ, ਰਵਿੰਦਰ ਬੋਹਾ, ਹਰਪ੍ਰੀਤ ਸਿੰਘ ਬੁਢਲਾਡਾ,ਵਿਜੇ ਕੁਮਾਰ ਬੁਢਲਾਡਾ,ਸੱਤਾ ਮਾਨਸਾ, ਅਮਰੀਕ ਸਿੰਘ ਬੁਢਲਾਡਾ, ਜੱਗਾ ਭੀਖੀ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।