ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||
Meaning: Jaitsaree Mahalaa 4 Ghar 1 Choupade : One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||
ਵਾਹਿਗੁਰੂ ਜੀ ਕਾ ਖਾਲਸਾ!!
ਵਾਹਿਗੁਰੂ ਜੀ ਕੀ ਫਤਹਿ!!
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
ਸ਼ੁੱਕਰਵਾਰ, ੧ ਜੇਠ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੧੩੪)
ਪੰਜਾਬੀ ਵਿਆਖਿਆ
ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ ਜਮ ਆਦਿਕ ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ। ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ। ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ। ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤੀ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, ਨਾਮ-ਧਨ ਦੀ ਬਰਕਤਿ ਨਾਲ ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। ਇਹ ਭੀ ਸਮਝ ਆ ਜਾਂਦੀ ਹੈ ਕਿ ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ ਜਗਤ ਵਿਚ ਸ਼ਾਬਾਸ਼ੇ ਮਿਲਦੀ ਹੈ। ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ। ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! ਪ੍ਰਭੂ ਦੇ ਮਿਲਾਪ ਦੇ ਆਨੰਦ ਉਹੀ ਬੰਦੇ ਮਾਣਦੇ ਹਨ, ਜਿੰਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।੪।
English Translation
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||
Friday, 1st Jayt’h (Samvat 558 Nanakshahi)
(Page: 134)
ਵਾਹਿਗੁਰੂ ਜੀ ਕਾ ਖਾਲਸਾ!!
ਵਾਹਿਗੁਰੂ ਜੀ ਕੀ ਫਤਹਿ!!












