ਨਵੀਂ ਦਿੱਲੀ, 15 ਮਈ, ਬੋਲੇ ਪੰਜਾਬ ਬਿਊਰੋ :
ਦੇਸ਼ ਵਾਸੀਆਂ ਨੂੰ ਅੱਜ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3-3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਇਸ ਤਾਜ਼ਾ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ ਦੀ ਕੀਮਤ 94.77 ਰੁਪਏ ਤੋਂ ਵੱਧ ਕੇ 97.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਡੀਜ਼ਲ 87.67 ਰੁਪਏ ਤੋਂ ਵੱਧ ਕੇ 90.67 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।












