ਛੱਤਬੀੜ ਨੇੜੇ ਵੋਲਵੋ ਬੱਸ ਪਲਟੀ, ਕਈ ਯਾਤਰੀ ਜ਼ਖਮੀ

ਚੰਡੀਗੜ੍ਹ ਪੰਜਾਬ

ਮੋਹਾਲੀ, 15 ਮਈ, ਬੋਲੇ ਪੰਜਾਬ ਬਿਊਰੋ :

ਇੱਕ ਵੋਲਵੋ ਬੱਸ ਜੀਰਕਪੁਰ ਤੋਂ ਅੱਗੇ ਛੱਤਬੀੜ ਨੇੜੇ ਪੀਰ ਬਾਬਾ ਜੀ ਦੇ ਸਥਾਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪਲਟਣ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਹਿਮਾਚਲ ਤੋਂ ਦਿੱਲੀ ਜਾ ਰਹੀ ਸੀ।

ਜ਼ਖ਼ਮੀਆਂ ਨੂੰ ਤੁਰੰਤ ਡੇਰਾਬੱਸੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਕੁਝ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਸੈਕਟਰ 32 ਹਸਪਤਾਲ ਰੈਫਰ ਕੀਤਾ ਗਿਆ ਹੈ। ਡਾਕਟਰਾਂ ਵੱਲੋਂ ਗੰਭੀਰ ਜ਼ਖਮੀਆਂ ਦਾ ਇਲਾਜ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।