ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਕਾਰਨ ਕੈਦੀ ਦੀ ਮੌਤ 

ਚੰਡੀਗੜ੍ਹ ਪੰਜਾਬ

ਹੁਸ਼ਿਆਰਪੁਰ, 16 ਮਈ, ਬੋਲੇ ਪੰਜਾਬ ਬਿਊਰੋ :

ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ ਡਾਕਟਰੀ ਜਾਂਚ ਲਈ ਲਿਆਂਦੇ ਗਏ ਇੱਕ ਕੈਦੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਕੈਦੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਹੈ, ਜਿਸਨੂੰ ਐਨਡੀਪੀਐਸ ਕੇਸ ਵਿੱਚ ਕੈਦ ਕੀਤਾ ਗਿਆ ਸੀ। ਪੁਲਿਸ ਦੇ ਅਨੁਸਾਰ, ਜਦੋਂ ਉਸਨੂੰ ਡਾਕਟਰੀ ਜਾਂਚ ਤੋਂ ਬਾਅਦ ਵਾਪਸ ਲਿਜਾਇਆ ਜਾ ਰਿਹਾ ਸੀ ਤਾਂ ਉਸਨੇ ਇੱਕ ਪੁਲਿਸ ਮੁਲਾਜ਼ਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹੋਏ ਝੜਪ ਦੌਰਾਨ, ਕਾਂਸਟੇਬਲ ਜਸਦੀਪ ਸਿੰਘ ਦੇ ਹੱਥਾਂ, ਚਿਹਰੇ ਅਤੇ ਲੱਤਾਂ ‘ਤੇ ਕਈ ਸੱਟਾਂ ਲੱਗੀਆਂ।

ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲਿਸ ਨੇ ਕੈਦੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿੱਚ ਚੇਤਾਵਨੀ ਦਿੱਤੀ ਗਈ ਪਰ ਉਹ ਨਹੀਂ ਮੰਨਿਆ ਅਤੇ ਕਥਿਤ ਤੌਰ ‘ਤੇ ਪੁਲਿਸ ਮੁਲਾਜ਼ਮ ਦਾ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ। ਦੋਵਾਂ ਵਿਚਕਾਰ ਝੜਪ ਹੋਈ, ਜਿਸ ਦੌਰਾਨ ਗੋਲੀਆਂ ਚੱਲੀਆਂ ਅਤੇ ਨਸੀਬ ਸਿੰਘ ਨੂੰ ਗੋਲੀ ਲੱਗੀ। ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਬਾਅਦ ਵਿੱਚ ਉਸਨੇ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਪੁਲਿਸ ਦੇ ਅਨੁਸਾਰ, ਨਸੀਬ ਸਿੰਘ ਦੇ ਖਿਲਾਫ ਸੱਤ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਐਨਡੀਪੀਐਸ ਐਕਟ ਤਹਿਤ ਉਲੰਘਣਾ ਦੇ ਦੋਸ਼ ਸ਼ਾਮਲ ਹਨ। ਉਸਦੇ ਪਿਤਾ, ਸ਼ਸ਼ੀ, ਵੀ ਇਸ ਸਮੇਂ ਕਤਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।