ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼, ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

ਪੰਜਾਬ

ਜਲੰਧਰ, 17 ਮਈ ,ਬੋਲੇ ਪੰਜਾਬ ਬਿਊਰੋ;

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚ 1 PX5 ਪਿਸਤੌਲ, 1 ਜ਼ਿਗਾਨਾ ਪਿਸਤੌਲ, 3 ਪਿਸਤੌਲ (.30 ਬੋਰ), ਅਤੇ 3 ਪਿਸਤੌਲ (.32 ਬੋਰ) ਸਮੇਤ 45 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀਆਂ ਦੇ ਸੰਬੰਧ ਵਿਦੇਸ਼ ਅਧਾਰਿਤ ਹੈਂਡਲਰਾਂ ਨਾਲ ਹਨ। ਇਸ ਤੋਂ ਇਲਾਵਾ, ਇਹ ਸਾਰੇ ਦੋਸ਼ੀ ਦੋ ਕਤਲ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।

ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ-ਟੌਲਰੈਂਸ’ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।