ਜੈਪੁਰ, 19 ਮਈ, ਬੋਲੇ ਪੰਜਾਬ ਬਿਊਰੋ :
ਆਈਪੀਐਲ ਦਾ 64ਵਾਂ ਮੈਚ ਰਾਜਸਥਾਨ ਰਾਇਲਜ਼ (ਆਰਆਰ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਕਾਰ ਖੇਡਿਆ ਜਾਵੇਗਾ। ਇਹ ਮੁਕਾਬਲਾ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਪਲੇਅ ਆਫ ਦੀ ਦੌੜ ਵਿੱਚ ਬਣੇ ਰਹਿਣ ਲਈ, ਰਾਜਸਥਾਨ ਨੂੰ ਹਰ ਕੀਮਤ ‘ਤੇ ਜਿੱਤ ਹਾਸਲ ਕਰਨੀ ਪਵੇਗੀ। ਇਸ ਸੀਜ਼ਨ ਵਿੱਚ ਹੁਣ ਤੱਕ, ਰਾਜਸਥਾਨ ਆਪਣੇ ਘਰੇਲੂ ਮੈਦਾਨ ‘ਤੇ ਇੱਕ ਵੀ ਮੈਚ ਜਿੱਤਣ ਵਿੱਚ ਕਾਮਯਾਬ ਨਹੀਂ ਹੋਇਆ ਹੈ।
ਲਖਨਊ ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕਾ ਹੈ। ਰਾਜਸਥਾਨ ਇਸ ਸਮੇਂ 12 ਅੰਕਾਂ ਨਾਲ ਛੇਵੇਂ ਸਥਾਨ ‘ਤੇ ਹੈ। ਟੀਮ 24 ਮਈ ਨੂੰ ਮੁੰਬਈ ਵਿਰੁੱਧ ਆਪਣਾ ਆਖਰੀ ਲੀਗ ਮੈਚ ਖੇਡਣ ਵਾਲੀ ਹੈ।












