ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ 20 ਮਈ (ਮਨਪ੍ਰੀਤ ਸਿੰਘ ਖਾਲਸਾ):-

ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਵਜੋਂ ਅੱਜ ਨਵੀਂ ਦਿੱਲੀ ਵਿੱਚ ਕਿਹਾ ਕਿ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਨੇਹਪੂਰਣ, ਆਤਮਿਕ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਸੰਪੰਨ ਹੋਈ। ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਥਕ ਏਕਤਾ ਅਤੇ ਸਮਾਜਿਕ ਭਲਾਈ ਲਈ ਆਪਸੀ ਸਹਿਯੋਗ ਅਤੇ ਤਾਲਮੇਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਕਮੇਟੀ ਵਰਗੀ ਮਹਾਨ ਧਾਰਮਿਕ ਸੰਸਥਾ ਨਾਲ ਜੁੜੇ ਅਹੁਦੇਦਾਰਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਸਾਰੀ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹਨ।ਉਨ੍ਹਾਂ ਦੱਸਿਆ ਕਿ ਇਸ ਮੌਕੇ ਦੌਰਾਨ ਸਰਦਾਰ ਲਖਵਿੰਦਰ ਸਿੰਘ ਲਾਖਾ ਵੱਲੋਂ ਦਿੱਤੇ ਗਏ ਪਿਆਰ, ਨਿੱਘੇ ਸਵਾਗਤ ਅਤੇ ਉੱਚੇ ਸਤਿਕਾਰ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮਿਲਣੀਆਂ ਨਾ ਸਿਰਫ਼ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੀਆਂ ਹਨ, ਸਗੋਂ ਸਿੱਖ ਸੰਸਥਾਵਾਂ ਵਿਚਕਾਰ ਸਾਂਝ, ਏਕਤਾ ਅਤੇ ਤਾਲਮੇਲ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕਰਦਿਆਂ ਕਿਹਾ ਕਿ ਸਰਦਾਰ ਲਖਵਿੰਦਰ ਸਿੰਘ ਲਾਖਾ ਸਮਾਜ ਸੇਵਾ, ਪੰਥਕ ਕਾਰਜਾਂ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਨਿਸ਼ਕਾਮ ਸੇਵਾ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਉਹ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਅਤੇ ਲਗਾਤਾਰ ਕਾਮਯਾਬੀਆਂ ਹਾਸਲ ਕਰਨ। ਇਸ ਮੌਕੇ ਉਨ੍ਹਾਂ ਨਾਲ ਮੀਡੀਆ ਐਡਵਾਇਜ਼ਰ ਸੁਦੀਪ ਸਿੰਘ ਅਤੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।