ਚੰਡੀਗੜ੍ਹ, 20 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਭਰ ਦੇ ਆਊਟਸੋਰਸ ਫਾਇਰ ਕਰਮਚਾਰੀ 21 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਲਈ ਤਿਆਰ ਹਨ। ਇਹ ਆਊਟਸੋਰਸ ਕੀਤੇ ਕਰਮਚਾਰੀ ਧੂਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਦੇ ਬਾਹਰ ਸਥਾਈ ਧਰਨਾ ਦੇਣਗੇ ਤੇ ਆਪਣਾ ਵਿਰੋਧ ਅਣਮਿੱਥੇ ਸਮੇਂ ਲਈ ਜਾਰੀ ਰੱਖਣਗੇ।
ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਆਊਟਸੋਰਸ ਕਰਮਚਾਰੀ ਕੰਮ ਬੰਦ ਕਰ ਦੇਣਗੇ, ਧੂਰੀ ਵਿੱਚ ਇਕੱਠੇ ਹੋਣਗੇ ਅਤੇ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨਗੇ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਫਾਇਰ ਕਰਮਚਾਰੀ ਲੋਕਾਂ ਦੇ ਘਰਾਂ ਅਤੇ ਫੈਕਟਰੀਆਂ ਨੂੰ ਅੱਗ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾਉਂਦੇ ਹਨ, ਫਿਰ ਵੀ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰ ਅੱਗੇ ਗਿੜਗਿੜਾਉਂਣ ਲਈ ਮਜਬੂਰ ਹਨ।












