ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 21 ਮਈ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਛਮੀ ਦਿੱਲੀ ਵਿਚ 40 ਰੋਜ਼ਾ ਕੀਰਤਨ ਦਰਬਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਨੌਜਵਾਨ ਹਰਸ਼ ਸਿੰਘ ਹੈਪੀ ਨੂੰ ਸਨਮਾਨਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ 40 ਦਿਨ ਲਗਾਤਾਰ ਚੱਲੇ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਉਹਨਾਂ ਦੱਸਿਆ ਕਿ ਹਰਸ਼ ਸਿੰਘ ਹੈਪੀ ਨਾਮ ਦੇ ਨੌਜਵਾਨ ਤੇ ਉਹਨਾਂ ਦੀ ਟੀਮ ਨੇ ਇਹਨਾਂ ਕੀਰਤਨ ਦਰਬਾਰ ਸਮਾਗਮਾਂ ਨੂੰ ਪ੍ਰਵਾਨ ਚੜ੍ਹਾਉਣ ਵਾਸਤੇ ਬਹੁਤ ਮਿਹਨਤ ਕੀਤੀ। ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਭਾਈ ਜਸਪ੍ਰੀਤ ਸਿੰਘ ਸੋਨੂੰ ਦੇ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਦੱਸਿਆ ਕਿ ਹਰਸ਼ ਸਿੰਘ ਹੈਪੀ ਤੇ ਉਹਨਾਂ ਦੀ ਟੀਮ ਵਧਾਈ ਦੀ ਪਾਤਰ ਹੈ ਜਿਹਨਾਂ ਨੇ ਬਹੁਤ ਮਿਹਨਤ ਕਰ ਕੇ ਲਗਾਤਾਰ 40 ਦਿਨ ਇਹ ਪ੍ਰੋਗਰਾਮ ਕਰਵਾਏ।
ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀਆਂ ਵੀ ਭਰੀਆਂ ਤੇ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਖੰਡੇ ਬਾਟੇ ਦਾ ਪਾਹੁਲ ਛੱਡ ਕੇ ਗੁਰੂ ਵਾਲੀਆਂ ਵੀ ਬਣੀਆਂ। ਉਹਨਾਂ ਨੇ ਸੰਗਤਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਹਨਾਂ ਵੱਲੋਂ ਅਜਿਹੇ ਉਪਰਾਲਿਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਸੰਗਤਾਂ ਜਿਥੇ ਕੀਰਤਨ ਦਰਬਾਰਾਂ ਵਿਚ ਭਰਵੀਂ ਹਾਜ਼ਰੀ ਭਰ ਰਹੀਆਂ ਹਨ, ਉਥੇ ਹੀ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਭਰਵਾਂ ਹੁੰਗਾਰਾ ਦੇ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।