ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ: ਕਾਲਕਾ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 22 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):—

ਹਰਮੀਤ ਸਿੰਘ ਕਾਲਕਾ , ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਅੱਜ ਸ਼ਹੀਦੀ ਸਾਕਾ ਗੁਰਦਵਾਰਾ ਸ਼੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਨੇ ਸਿੱਖ ਕੌਮ ਨੂੰ ਸੱਚ, ਨਿਆਂ ਅਤੇ ਧਰਮ ਦੇ ਮਾਰਗ ’ਤੇ ਡਟੇ ਰਹਿਣ ਦੀ ਅਮਰ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਧਰਮ ਅਤੇ ਅਸੂਲਾਂ ਲਈ ਸੰਘਰਸ਼ ਕਰਨ ਦਾ ਹੌਸਲਾ ਦਿੰਦੀਆਂ ਰਹਿਣਗੀਆਂ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਹਰ ਸ਼ਹੀਦੀ ਸਾਕੇ ਨੇ ਮਨੁੱਖਤਾ ਦੀ ਰੱਖਿਆ, ਧਾਰਮਿਕ ਆਜ਼ਾਦੀ ਅਤੇ ਇਨਸਾਫ ਲਈ ਸਿੱਖ ਕੌਮ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜੀਏ, ਤਾਂ ਜੋ ਉਹ ਗੁਰਸਿੱਖੀ, ਸੇਵਾ ਅਤੇ ਕੁਰਬਾਨੀ ਦੀ ਮਹਾਨ ਪਰੰਪਰਾ ਨੂੰ ਅੱਗੇ ਵਧਾ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਦੀਵੀ ਪ੍ਰੇਰਣਾ ਲੈਣ ਦੀ ਸ਼ਕਤੀ ਬਖ਼ਸ਼ਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।