ਮੋਹਾਲੀ, 23 ਮਈ, ਬੋਲੇ ਪੰਜਾਬ ਬਿਊਰੋ :
ਮੋਹਾਲੀ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਤੋਂ ਵਾਪਸ ਆ ਰਹੇ ਦੋ ਮੋਟਰਸਾਈਕਲ ਸਵਾਰ ਭਰਾਵਾਂ ‘ਤੇ ਇੱਕ ਦਰਜਨ ਤੋਂ ਵੱਧ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਡੇਰਾਬੱਸੀ ਵਿਖੇ ਮੁਲਜ਼ਮਾਂ ਨੇ ਦੋਵਾਂ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਅਤੇ ਰਾਡਾਂ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਪੁਰਾਣੀ ਮਾਰਕੀਟ ਨੇੜੇ ਵਾਪਰੀ।
ਜ਼ਖਮੀਆਂ ਦੀ ਪਛਾਣ ਹਰਸ਼ ਅਤੇ ਉਸਦੇ ਚਚੇਰੇ ਭਰਾ ਲਾਡੀ ਵਜੋਂ ਹੋਈ ਹੈ, ਦੋਵੇਂ ਮਹਿਮਦਪੁਰ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।












