ਲੁਧਿਆਣਾ, 26 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਹੋ ਰਹੀ ਹੈ।
ਲੁਧਿਆਣਾ ਦੇ ਰਾਏਕੋਟ ਵਿੱਚ ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਕਾਰ ਝੜਪ ਹੋ ਗਈ। ਇਸ ਘਟਨਾ ਵਿੱਚ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਂਗਰਸ ਦਾ ਦੋਸ਼ ਹੈ ਕਿ ‘ਆਪ’ ਵਿਧਾਇਕ ਹਾਕਮ ਠੇਕੇਦਾਰ ਦੇ ਸਮਰਥਕਾਂ ਨੇ ਕਾਂਗਰਸੀ ਉਮੀਦਵਾਰ ਦੇ ਹੱਥ-ਪੈਰ ਤੋੜ ਦਿੱਤੇ।












