ਜਨ ਗਣਨਾ ਖੇਤਰਾਂ ਦੀ ਵੰਡ ਤਰਕਸੰਗਤ ਕੀਤੀ ਜਾਵੇ – ਡੀ. ਟੀ. ਐਫ

ਪੰਜਾਬ

ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਹੋਈ

ਲੁਧਿਆਣਾ 27 ਮਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਲੁਧਿਆਣਾ ਵਿਖੇ ਹੋਈ।ਜਿਸ ਵਿੱਚ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ,ਮੀਤ ਪ੍ਰਧਾਨ ਜੰਗਪਾਲ ਸਿੰਘ ਰਾਏਕੋਟ, ਰਾਜਿੰਦਰ ਜੰਡਿਆਲੀ, ਜਗਦੀਪ ਸਿੰਘ ਜੌਨੀ, ਅਵਤਾਰ ਸਿੰਘ ਖ਼ਾਲਸਾ, ਰਾਕੇਸ਼ ਪੁਹੀੜ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਹਾਜ਼ਰ ਸਨ ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਡੀ.ਟੀ. ਐਫ਼.ਲੁਧਿਆਣਾ ਵੱਲੋਂ ਪਿਛਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ਤੇ ਕੀਤੀਆਂ ਗਈਆਂ ਸਰਗਰਮੀਆਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਸਾਰੀ ਜਿਲ੍ਹਾ ਕਮੇਟੀ ਵੱਲੋਂ ਤਸੱਲੀ ਪ੍ਰਗਟ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਜੱਥੇਬੰਦੀ ਦੀਆਂ ਸਰਗਰਮੀਆਂ ਨੂੰ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਹੋਰ ਮਿਹਨਤ ਕਰਨ ਦਾ ਫੈਸਲਾ ਕੀਤਾ ਗਿਆ। ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ 31 ਮਈ ਨੂੰ ਨਵੀਆਂ ਭਰਤੀਆਂ ਤੋਂ ਖੋਹੇ ਗਏ ਪੰਜਾਬ ਸਕੇਲ,2004 ਤੋਂ ਬਾਅਦ ਭਰਤੀ ਤੋਂ ਪੁਰਾਣੀ ਪੈਨਸ਼ਨਅਤੇ ਸਮੁੱਚੇ ਮੁਲਾਜ਼ਮਾਂ ਤੋਂ ਖੋਹੇ ਗਏ ਭੱਤਿਆਂ ਦੀ ਬਹਾਲੀ ਲਈ ਮੋਹਾਲੀ ਵਿੱਚ ਰੈਲੀ ਅਤੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਘਰ ਵੱਲ ਮਾਰਚ ਕੀਤਾ ਜਾ ਰਹੇ ਹੈ। ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਿੱਖਿਆ ਬਲਾਕਾਂ ਦੇ ਅਧਿਆਪਕਾਂ ਅਤੇ ਹੋਰ ਸਕੂਲ
ਮੁਲਾਜ਼ਮਾਂ ਵਿੱਚ ਸਰਕਾਰ ਵਿਰੁੱਧ ਮੰਗਾਂ ਦੀ ਪੂਰਤੀ ਨਾ ਕਰਨ ਸਬੰਧੀ ਗੁੱਸਾ ਅਤੇ ਮਾਰਚ ਵਿੱਚ ਸ਼ਮੂਲੀਅਤ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅਧਿਆਪਕ
ਅਤੇ ਮੁਲਾਜ਼ਮ ਵੱਲੋਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਅਧਿਆਪਕਾਂ ਨੂੰ ਪਹਿਲਾਂ ਜਨ ਗਣਨਾ ਦੀ ਡਿਊਟੀ ਤੋਂ ਵੱਖ ਵੱਖ-ਵੱਖ ਕਾਰਨਾਂ ਕਰਕੇ ਛੋਟ ਦਿੱਤੀ ਗਈ ਸੀ। ਪਰ ਪ੍ਰਸ਼ਾਸਨ ਵੱਲੋਂ ਛੋਟ ਪ੍ਰਾਪਤ ਅਧਿਆਪਕਾਂ ਦੀ ਡਿਊਟੀ ਦੁਬਾਰਾ ਲਗਾ ਦਿੱਤੀ ਗਈ ਹੈ। ਅਧਿਆਪਕਾਂ ਨੂੰ ਤਨਖਾਹ ਰੋਕਣ , ਐਫ਼. ਆਈ . ਆਰ ਦਰਜ ਕਰਨ ਆਦਿ ਦੀਆਂ ਧਮਕੀਆਂ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਨ ਗਣਨਾ ਲਈ ਖੇਤਰ ਵੰਡਣ ਸਮੇਂ ਬਹੁਤ ਅਣਗਹਿਲੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਕਰਮਚਾਰੀਆਂ ਨੂੰ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ 500 ਤੋਂ ਵੱਧ ਬਿਲਡਿੰਗਾਂ ਜਨ ਗਣਨਾ ਲਈ ਦੇ ਦਿੱਤੀਆਂ ਗਈਆਂ ਹਨ। ਇਹਨਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਜਿਸ ਕਾਰਨ ਕਰਮਚਾਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੱਥੇਬੰਦੀ ਨੇ ਪ੍ਰਸ਼ਾਸਨ ਤੋਂ ਘਰਾਂ ਦੀ ਵੰਡ ਤਰਕਸੰਗਤ ਕਰਨ ਦੀ ਮੰਗ ਕੀਤੀ ਹੈ.

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।