ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 27 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਮਨਜੀਤ ਸਿੰਘ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕਰ ਲਈ। ਉਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿੱਚ ਪਾਰਟੀ ਦਾ ਦਾਮਨ ਫੜਿਆ। ਇਸ ਮੌਕੇ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਿਰਫ਼ ਪੰਥਕ ਅਤੇ ਧਾਰਮਿਕ ਸੇਵਾ ਲਈ ਕੰਮ ਕਰ ਰਹੀ ਹੈ ਅਤੇ ਇਸਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ। ਉਹਨਾਂ ਕਿਹਾ ਕਿ 2021 ਤੋਂ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕਈ ਲੋਕ-ਹਿਤਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਆਗੂਆਂ ਨੇ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿੱਚ ਮੁਫ਼ਤ ਡਾਇਲਸਿਸ ਕੇਂਦਰ ਅਤੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿੱਚ ਘੱਟ ਖਰਚ ’ਤੇ ਐਮਆਰਆਈ ਅਤੇ ਸੀਟੀ ਸਕੈਨ ਦੀ ਸਹੂਲਤ ਸੰਗਤ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਕੋਰੋਨਾ ਕਾਲ ਅਤੇ ਕਿਸਾਨੀ ਅੰਦੋਲਨ ਦੌਰਾਨ ਵੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਸੇਵਾਵਾਂ ਨਿਭਾਈਆਂ ਗਈਆਂ। ਕਾਲਕਾ ਅਤੇ ਕਾਹਲੋਂ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ 40 ਸਾਲਾਂ ਬਾਅਦ ਸਰਕਾਰੀ ਨੌਕਰੀਆਂ ਦਿਵਾਉਣ ਦੀ ਸੇਵਾ ਵੀ ਉਹਨਾਂ ਦੀ ਟੀਮ ਨੇ ਨਿਭਾਈ ਹੈ। ਉਹਨਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਜਦੋਂ ਪੀੜਤਾਂ ਨੂੰ ਬਿਨਾਂ ਉਮਰ ਹੱਦ ਅਤੇ ਵਿਦਿਅਕ ਯੋਗਤਾ ਦੀ ਸ਼ਰਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਪਾਰਟੀ ਨਾਲ ਲਗਾਤਾਰ ਲੋਕ ਜੁੜ ਰਹੇ ਹਨ ਅਤੇ ਜਲਦੀ ਹੀ ਕੌਮੀ ਪੱਧਰ ਦੀ ਖਾਲਸਾ ਮੀਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਅਮਨਜੀਤ ਸਿੰਘ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਵੱਡਾ ਬਲ ਕਰਾਰ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।