ਜਲੰਧਰ ਹਾਈਵੇਅ ‘ਤੇ RTI ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 30 ਮਈ ,ਬੋਲੇ ਪੰਜਾਬ ਬਿਊਰੋ;

ਟ੍ਰਾਈਸਿਟੀ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੰਦਿਆਂ ਬੇਖ਼ੌਫ਼ ਹਮਲਾਵਰਾਂ ਨੇ ਦਿਨ-ਦਿਹਾੜੇ ਕਤਲ ਦੀ ਇੱਕ ਹੋਰ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਪੈਂਦੇ ਚਹੇੜੂ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਆਰਟੀਆਈ (RTI) ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਾਈਵੇਅ ‘ਤੇ ਹੋਈ ਇਸ ਅੰਧਾਧੁੰਦ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਸੂਤਰਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਸਿੱਧੇ ਤੌਰ ‘ਤੇ ‘ਟਾਰਗੇਟ ਕਿਲਿੰਗ’ (Target Killing) ਦਾ ਜਾਪਦਾ ਹੈ। ਵਾਰਦਾਤ ਦੇ ਸਮੇਂ ਹਮਲਾਵਰਾਂ ਨੇ ਵਕੀਲ ਸਿਮਰਨਜੀਤ ਸਿੰਘ ਨੂੰ ਹਾਈਵੇਅ ‘ਤੇ ਘੇਰ ਲਿਆ ਅਤੇ ਉਨ੍ਹਾਂ ਨੂੰ ਹੀ ਸਿੱਧਾ ਨਿਸ਼ਾਨਾ ਬਣਾਉਂਦੇ ਹੋਏ ਬੇਰਹਿਮੀ ਨਾਲ ਕਈ ਗੋਲੀਆਂ ਦਾਗ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸਿਮਰਨਜੀਤ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬੜੀ ਆਸਾਨੀ ਨਾਲ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਅਤੇ ਫੋਰੈਂਸਿਕ ਟੀਮਾਂ ਸਮੇਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ੂਟਰਾਂ ਦੀ ਪਛਾਣ ਕਰਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।