ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਦਿੱਲੀ ਕਮੇਟੀ ਦੇਵੇਗੀ ਪੂਰਾ ਸਹਿਯੋਗ: ਕਾਲਕਾ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 31 ਮਈ (ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਭਰੋਸਾ ਦਿਵਾਇਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਅਤੇ ਸੱਚੀ ਕਿਰਤ ਦੇ ਪ੍ਰਤੀਕ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ (ਰਜਿ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਆਤ ਦੀ ਅਗਵਾਈ ਹੇਠ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਕਾਲਕਾ ਨੇ ਇਹ ਵਿਸ਼ਵਾਸ ਦਿਵਾਇਆ। ਵਫ਼ਦ ਵੱਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਅਤੇ ਇਤਿਹਾਸਕ ਢੰਗ ਨਾਲ ਮਨਾਉਣ ਲਈ ਦਿੱਲੀ ਕਮੇਟੀ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਸ. ਕਾਲਕਾ ਨੇ ਕਿਹਾ ਕਿ ਭਾਈ ਲਾਲੋ ਜੀ ਸੱਚੀ ਕਿਰਤ, ਇਮਾਨਦਾਰੀ, ਨਿਮਰਤਾ ਅਤੇ ਸੇਵਾ ਭਾਵਨਾ ਦੇ ਜੀਵੰਤ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਸਮਾਜ ਨੂੰ ਮਿਹਨਤ ਦੀ ਕਮਾਈ, ਸਾਦਗੀ ਅਤੇ ਉੱਚੇ ਮਨੁੱਖੀ ਮੁੱਲਾਂ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਈ ਲਾਲੋ ਜੀ ਵਰਗੀਆਂ ਮਹਾਨ ਹਸਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਸਮਾਜ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਦਿੱਲੀ ਕਮੇਟੀ ਇਸ ਉਦੇਸ਼ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਕ ਸਮਾਗਮ ਨਾ ਸਿਰਫ਼ ਸੰਗਤਾਂ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਦੇ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਕਿਰਤ ਕਰਨ ਦੀ ਮਹਾਨ ਪਰੰਪਰਾ ਅਤੇ ਸਿੱਖੀ ਮੁੱਲਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।