ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਪੰਜਾਬ

ਫ਼ਾਜ਼ਿਲਕਾ , 31 ਮਈ ,ਬੋਲੇ ਪੰਜਾਬ ਬਿਊਰੋ ;

ਫ਼ਾਜ਼ਿਲਕਾ ਦੇ ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਅੱਗ ਲੱਗਣ ਦੀ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਆਸ ਪਾਸ ਦੇ ਲੋਕ ਉੱਥੇ ਇਕੱਠੇ ਹੋ ਗਏ।

ਜਾਣਕਾਰੀ ਮੁਤਾਬਕ ਇਹ ਘਟਨਾ ਪਿੰਡ ਬਾਰੇਕੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਵਾਪਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ਿਰੋਜ਼ਪੁਰ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਪਿਛਲੇ ਚਾਰ-ਪੰਜ ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਚਓ ਪੰਜਾਬ ਸਿੰਘ ਗੁਰਦੁਆਰਾ ਸਾਹਿਬ ਦੀ ਦੇਖਭਾਲ ਕਰ ਰਹੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਤੋਂ ਅਹਿਮ ਸੁਰਾਗ ਮਿਲੇ ਹਨ, ਜਿਸ ਤੋਂ ਬਾਅਦ ਪੁਲਿਸ ਪੂਰੇ ਮਾਮਲੇ ਦੀ ਜਾਂਚ ਅੱਗੇ ਵਧਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।