ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਨੈਸ਼ਨਲ ਪੰਜਾਬ

1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 31 ਮਈ ,ਬੋਲੇ ਪੰਜਾਬ ਬਿਊਰੋ;

ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ ਸਰਕਾਰ ਨੇ ਇਕ ਅਹਿਮ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਹਵਾਈ ਜਹਾਜ਼ ਦੇ ਬਾਲਣ (ਈਂਧਨ) ‘ਤੇ ਐਕਸਪੋਰਟ ਡਿਊਟੀ ਘਟਾ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਇੱਕ ਸਰਕਾਰੀ ਬਿਆਨ ਅਨੁਸਾਰ, ਇਹ ਨਵੀਆਂ ਦਰਾਂ 1 ਜੂਨ ਤੋਂ ਲਾਗੂ ਹੋਣਗੀਆਂ।

ਹੁਣ ਪੈਟਰੋਲ ਦੇ ਨਿਰਯਾਤ (ਐਕਸਪੋਰਟ) ‘ਤੇ ਡਿਊਟੀ 1.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।ਡੀਜ਼ਲ ਦੇ ਨਿਰਯਾਤ ‘ਤੇ ਡਿਊਟੀ 13.5 ਰੁਪਏ ਪ੍ਰਤੀ ਲੀਟਰ ਰੱਖੀ ਗਈ ਹੈ। ਹਵਾਈ ਜਹਾਜ਼ ਈਂਧਨ (ATF) ਦੇ ਨਿਰਯਾਤ ‘ਤੇ ਡਿਊਟੀ 9.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।

ਦੱਸ ਦਈਏ ਕਿ ਘਰੇਲੂ ਖਪਤ ਲਈ ਪੈਟਰੋਲ ਅਤੇ ਡੀਜ਼ਲ ‘ਤੇ ਮੌਜੂਦਾ ਐਕਸਾਈਜ਼ ਡਿਊਟੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਦੇਸ਼ ਦੇ ਅੰਦਰ ਬਾਲਣ ਖਰੀਦਣ ਵਾਲਿਆਂ ‘ਤੇ ਕੋਈ ਅਸਰ ਨਹੀਂ ਪਵੇਗਾ। ਤੇਲ ਕੰਪਨੀਆਂ ਨੇ 25 ਮਈ ਨੂੰ ਪੈਟਰੋਲ ₹2.61 ਪ੍ਰਤੀ ਲੀਟਰ ਅਤੇ ਡੀਜ਼ਲ ₹2.71 ਪ੍ਰਤੀ ਲੀਟਰ ਮਹਿੰਗਾ ਕੀਤਾ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ₹102.12 ਅਤੇ ਡੀਜ਼ਲ ਦੀ ਕੀਮਤ ₹95.20 ਹੋ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।