ਪੰਜਾਬ ਕੈਬਨਿਟ ਦੀ 1 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਤੇ ਰਾਜਸੀ ਹਲਕਿਆਂ ਲਈ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਪੰਜਾਬ ਕੈਬਨਿਟ (ਮੰਤਰੀ ਮੰਡਲ) ਦੀ ਵਿਸ਼ੇਸ਼ ਮੀਟਿੰਗ ਭਲਕੇ ਯਾਨੀ 1 ਜੂਨ 2026 ਨੂੰ ਬੁਲਾਈ ਗਈ ਹੈ। ਇਹ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ।

ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਆਂ ਸਰਕਾਰੀ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਸੂਬਾ ਨਿਵਾਸੀਆਂ ਦੇ ਹਿੱਤ ਵਿੱਚ ਕਈ ਵੱਡੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।