NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਨੈਸ਼ਨਲ ਪੰਜਾਬ

ਨਵੀ ਦਿੱਲੀ, 31 ਮਈ ਬੋਲੇ ਪੰਜਾਬ ਬਿਊਰੋ;

ਯੂਪੀ ਦੇ ਮੁਰਾਦਾਬਾਦ ਵਿੱਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਈਸ਼ਾਨ ਮਹਿਰਾ ਦਿੱਲੀ ਸਥਿਤ ਮੁੱਖ ਦਫ਼ਤਰ (ਹੈੱਡਕੁਆਰਟਰ) ਵਿੱਚ ਤਾਇਨਾਤ ਸਨ। ਮ੍ਰਿਤਕ ਈਸ਼ਾਨ ਮਹਿਰਾ ਦੇ ਨਾਲ ਉਨ੍ਹਾਂ ਦੀ ਮਹਿਲਾ ਦੋਸਤ ਮੌਜੂਦ ਸੀ। ਮਹਿਲਾ ਦੋਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਕਟਘਰ ਥਾਣਾ ਖੇਤਰ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਦਿੱਲੀ ਸਥਿਤ ਐਨਆਈਏ ਮੁੱਖ ਦਫ਼ਤਰ ਵਿੱਚ ਤਾਇਨਾਤ ਡਿਪਟੀ ਐਸਪੀ ਈਸ਼ਾਨ ਮਹਿਰਾ ਦੇਰ ਰਾਤ ਆਪਣੀ ਬਾਈਕ ‘ਤੇ ਬਾਜ਼ਪੁਰ ਵੱਲ ਜਾ ਰਹੇ ਸਨ। ਇਸੇ ਦੌਰਾਨ ਮੁਰਾਦਾਬਾਦ ਦੇ ਥਾਣਾ ਕਟਘਰ ਖੇਤਰ ਵਿੱਚ ਅਚਾਨਕ ਉਨ੍ਹਾਂ ਦੀ ਬਾਈਕ ਅੱਗੇ ਜਾ ਰਹੇ ਇੱਕ ਕੰਟੇਨਰ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਈਸ਼ਾਨ ਮਹਿਰਾ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਉਨ੍ਹਾਂ ਦੇ ਨਾਲ ਬੈਠੀ ਮਹਿਲਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਬਿਨਾਂ ਸਮਾਂ ਗਵਾਏ ਜ਼ਖ਼ਮੀ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਈਸ਼ਾਨ ਮਹਿਰਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਐਨਆਈਏ ਮੁੱਖ ਦਫ਼ਤਰ ਨੂੰ ਦੇ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦੀ ਵਜ੍ਹਾ ਤੇਜ਼ ਰਫ਼ਤਾਰ ਅਤੇ ਅਚਾਨਕ ਬ੍ਰੇਕ ਲੱਗਣਾ ਮੰਨਿਆ ਜਾ ਰਿਹਾ ਹੈ। ਈਸ਼ਾਨ ਮਹਿਰਾ ਮੂਲ ਰੂਪ ‘ਚ ਪੰਜਾਬ ਦੇ ਮੋਹਾਲੀ ਦੇ ਰਹਿਣ ਵਾਲੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।