ਟੋਰਾਂਟੋ ਵਿਖ਼ੇ ਦਿਲਜੀਤ ਦੋਸਾਂਝ ਦਾ ਟੋਰਾਂਟੋ ਸ਼ੋਅ ਮੁੜ ਖਾਲਿਸਤਾਨੀ ਨਾਅਰਿਆਂ ਨਾਲ ਗੂੰਜਿਆ, ਪੁਲਿਸ ਨੂੰ ਕਰਨੀ ਪਈ ਦਖ਼ਲਅੰਦਾਜ਼ੀ

ਨੈਸ਼ਨਲ ਪੰਜਾਬ

ਨਵੀਂ ਦਿੱਲੀ 1 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਟੋਰਾਂਟੋ ਵਿੱਚ ਹੋਏ ਲਾਈਵ ਸ਼ੋਅ ਦੌਰਾਨ ਉਸ ਵੇਲੇ ਹੰਗਾਮੇ ਵਾਲਾ ਮਾਹੌਲ ਬਣ ਗਿਆ ਜਦੋਂ ਓਥੇ ਮੌਜੂਦ ਖਾਲਿਸਤਾਨ ਹਮਾਇਤੀ ਕਾਰਕੁਨਾਂ ਨੇ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਨਾਅਰੇਬਾਜ਼ੀ ਕੀਤੀ। ਐਸਐਫਜੇ ਨਾਲ ਜੁੜੇ ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਮਨਜਿੰਦਰ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸ਼ੋਅ ਦੌਰਾਨ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲੱਗੇ, ਜਿਸ ਕਾਰਨ ਪੂਰਾ ਮਾਹੌਲ ਖਾਲਿਸਤਾਨ ਅੰਦੋਲਨ ਦੇ ਸਮਰਥਨ ਵਾਲੇ ਪ੍ਰਦਰਸ਼ਨ ਵਿੱਚ ਤਬਦੀਲ ਹੁੰਦਾ ਨਜ਼ਰ ਆਇਆ। ਉਨ੍ਹਾਂ ਦਸਿਆ ਖਾਲਿਸਤਾਨ ਰੈਫਰੈਂਡਮ ਨਾਲ ਜੁੜੇ ਆਗੂ ਇੰਦਰਜੀਤ ਸਿੰਘ ਗੋਸਲ ਨੇ ਖਾਲਿਸਤਾਨੀ ਝੰਡਿਆਂ ਨਾਲ ਸਟੇਜ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੰਦਿਆਂ ਉਨ੍ਹਾਂ ਨੂੰ ਸਟੇਜ ਤੱਕ ਪਹੁੰਚਣ ਤੋਂ ਰੋਕਿਆ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਟੋਰੰਟੋ ਪੁਲਿਸ ਸਰਵਿਸ ਨੂੰ ਵੀ ਮੌਕੇ ‘ਤੇ ਦਖ਼ਲ ਦੇਣਾ ਪਿਆ। ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਹਾਲਾਤ ਨੂੰ ਸੰਭਾਲਦਿਆਂ ਕਿਸੇ ਵੀ ਵੱਡੇ ਵਿਵਾਦ ਜਾਂ ਅਣਚਾਹੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਉਨ੍ਹਾਂ ਮੁਤਾਬਿਕ ਕੁਝ ਸਿੱਖ ਜਥੇਬੰਦੀਆਂ ਵੱਲੋਂ ਦਿਲਜੀਤ ਦੋਸਾਂਝ ਦੀ ਵੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਦਿਲਜੀਤ ਨੇ ਪਹਿਲਾਂ ਅਮਿਤਾਭ ਬੱਚਨ ਪ੍ਰਤੀ ਸਨਮਾਨ ਪ੍ਰਗਟ ਕੀਤਾ ਸੀ, ਜਿਸ ਨੂੰ ਲੈ ਕੇ ਕੁਝ ਲੋਕਾਂ ਨੇ ਸਵਾਲ ਉਠਾਏ ਹਨ। ਉਨ੍ਹਾਂ ਦਾ ਮਤ ਹੈ ਕਿ ਅਮਿਤਾਭ ਬੱਚਨ ਦੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਵਿਵਾਦਾਂ ਦੇ ਮੱਦੇਨਜ਼ਰ ਦਿਲਜੀਤ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਹਾਲਾਂਕਿ, ਇਸ ਮਾਮਲੇ ‘ਤੇ ਦਿਲਜੀਤ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।