ਬਾਦਲ ਦਲ ਨੂੰ ਵੱਡਾ ਝਟਕਾ: ਜਸਵੰਤ ਸਿੰਘ ਬਿੱਟੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਦੀ ਪੰਥਕ ਰਾਜਨੀਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਬਾਦਲ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਅਮਰ ਕਲੋਨੀ, ਗ੍ਰੇਟਰ ਕੈਲਾਸ਼ ਅਤੇ ਲਾਜਪਤ ਨਗਰ ਖੇਤਰ ਵਿੱਚ ਹੋਏ ਸਾਂਝੇ ਸਮਾਗਮ ਦੌਰਾਨ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਸੰਗਤ ਦੀ ਸੇਵਾ ਅਤੇ ਪੰਥਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਭਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪ ਲਗਾ ਕੇ ਨੌਜਵਾਨ ਪੀੜੀ ਨੂੰ ਗੁਰਸਿੱਖੀ, ਪੰਜਾਬੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ ਫਤਿਹ ਦਿਵਸ ਅਤੇ ਹੋਰ ਇਤਿਹਾਸਕ ਸਮਾਗਮਾਂ ਰਾਹੀਂ ਸਿੱਖ ਇਤਿਹਾਸ ਨੂੰ ਉਜਾਗਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਕਮੇਟੀ ਨੇ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਮਹੱਤਵਪੂਰਨ ਕੰਮ ਕੀਤੇ ਹਨ, ਜਿਸ ਕਾਰਨ ਸੰਗਤ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ।
ਇਸ ਮੌਕੇ ਸ਼ਮਸ਼ੇਰ ਸਿੰਘ ਸੰਧੂ, ਐਮ ਪੀ ਐਸ ਚੱਢਾ, ਭੁਪਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਜੌਲੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।