ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਨਿਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੋਣਗੀਆਂ ਹੱਲ

ਪੰਜਾਬ

ਮੋਹਾਲੀ, 02 ਜੂਨ,ਬੋਲੇ ਪੰਜਾਬ ਬਿਊਰੋ;
ਵਾਰਡ ਨੰਬਰ 41 ਤੋਂ ਭਾਜਪਾ ਦੀ ਜੇਤੂ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਸਨਮਾਨ ਵਿੱਚ ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਿਵਾਸੀਆਂ ਨੇ ਹਾਜ਼ਰੀ ਭਰ ਕੇ ਗੁਰਪ੍ਰੀਤ ਕੌਰ ਉੱਭਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਆਪਣੀਆਂ ਮੁੱਖ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਵੱਲੋਂ ਮਿਲਿਆ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ, ਖਾਸ ਕਰਕੇ ਨਹਿਰੀ ਪਾਣੀ ਦੀ ਸਪਲਾਈ, ਬੇਸਮੈਂਟ ਦੀ ਪੋਜ਼ੈਸ਼ਨ, ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ, ਸਫਾਈ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਨਿਯਮਿਤ ਤੌਰ ‘ਤੇ ਨਿਵਾਸੀਆਂ ਨਾਲ ਸੰਪਰਕ ਵਿੱਚ ਰਹਿਣਗੇ ਅਤੇ ਹਰ ਜਾਇਜ਼ ਮੰਗ ਨੂੰ ਪੂਰਾ ਕਰਵਾਉਣ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਹਰਦੇਵ ਸਿੰਘ ਉੱਭਾ, ਸੂਬਾਈ ਪ੍ਰੈੱਸ ਸਕੱਤਰ ਭਾਜਪਾ ਪੰਜਾਬ ਨੇ ਕਿਹਾ ਕਿ ਭਾਜਪਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ।
ਉਨ੍ਹਾਂ ਸਮੂਹ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 41 ਨੂੰ ਵਿਕਾਸ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਇੱਕ ਮਾਡਲ ਵਾਰਡ ਬਣਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।