ਦਿੱਲੀ ਦੇ ਇੱਕ ਰੈਸਟੋਰੈਂਟ ‘ਚ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ 38 ਜ਼ਖਮੀ 

ਨੈਸ਼ਨਲ

ਨਵੀਂ ਦਿੱਲੀ, 3 ਜੂਨ, ਬੋਲੇ ਪੰਜਾਬ ਬਿਊਰੋ :

ਦਿੱਲੀ ਦੇ ਮਾਲਵੀਆ ਨਗਰ ਵਿੱਚ ‘ਲੈਂਮਨ ਗ੍ਰੀਨ’ ਨਾਮਕ ਇੱਕ ਰੈਸਟੋਰੈਂਟ ਵਿੱਚ ਬੁੱਧਵਾਰ ਸਵੇਰੇ ਲੱਗੀ ਅੱਗ ਕਾਰਨ 17 ਲੋਕਾਂ ਦੀ ਮੌਤ ਹੋ ਗਈ ਤੇ 38 ਜ਼ਖਮੀ ਹੋ ਗਏ ਹਨ। ਰੈਸਟੋਰੈਂਟ ਦੇ ਬੇਸਮੈਂਟ ਵਿੱਚੋਂ ਵਿਅਕਤੀਆਂ ਨੂੰ ਗੰਭੀਰ ਹਾਲਤ ਵਿੱਚ ਬਚਾਇਆ ਗਿਆ। ਜਿਸ ਇਮਾਰਤ ਵਿੱਚ ਅੱਗ ਲੱਗੀ ਉਹ ਪੰਜ ਮੰਜ਼ਿਲਾ ਇਮਾਰਤ ਹੈ।

ਦਿੱਲੀ ਫਾਇਰ ਸਰਵਿਸ (DFS) ਦੇ ਅਨੁਸਾਰ, ਸਵੇਰੇ 9:45 ਵਜੇ ਅੱਗ ਲੱਗਣ ਦੀ ਰਿਪੋਰਟ ਮਿਲੀ। ਬੇਸਮੈਂਟ ਵਿੱਚੋਂ ਬਚਾਏ ਗਏ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਮਾਰਤ ਵਿੱਚ ਲੱਗੀ ਅੱਗ ਬੁਝਾਉਣ ਲਈ ਦਸ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।